ਪਠਾਨਕੋਟ, 17 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਤੋਂ ਬਚਾਅ ਲਈ ਮਾਸਕ ਜਰੂਰੀ ਹੈ ਅਤੇ ਘਰੋਂ ਬਾਹਰ ਨਿਕਲੋ ਤਾਂ ਮਾਸਕ ਦੀ ਵਰਤੋਂ ਜਰੂਰ
ਕਰੋ।ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕੋਰੋਨਾ ਪੀੜਤ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਟਰੇਸਿੰਗ ਕਰਕੇ ਉਨਾਂ ਦੀ ਟੈਸਟਿੰਗ ਕਰਨੀ ਬਹੁਤ ਜਰੂਰੀ ਹੈ, ਇਸ ਲਈ ਉਨਾਂ ਨੂੰ ਆਪਣੀ ਟੈਸਟਿੰਗ ਜਰੂਰ ਕਰਵਾਉਣੀ ਚਾਹੀਦੀ ਹੈ।ਇਹ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇ ਦੱਸਿਆ ਹੈ ਕਿ ਜਦੋਂ ਸਿਹਤ ਟੀਮਾਂ ਟੈਸਟਿੰਗ ਲਈ ਜਾਂਦੀਆਂ ਹਨ ਤਾਂ ਨਮੂਨੇ ਲੈਣ ਲਈ ਉਨ੍ਹਾਂ ਨੂੰ ਸਹਾਇਤਾ ਦਿੱਤਾ ਜਾਵੇ।ਜ਼ਿਲ੍ਹਾ ਹਸਪਤਾਲ ਦੇ ਫਲੂ ਕਾਰਨਰਾਂ ਵਿੱਚ ਵਾਕ-ਇਨ ਸੈਂਪਲਿੰਗ ਉਪਲੱਬਧ ਹੈ।ਸਿਹਤ ਖਰਾਬ ਹੋਣ ਦੀ ਸਥਿਤੀ ਵਿੱਚ 104 ‘ਤੇ ਕਾਲ ਕੀਤੀ ਜਾਵੇ।ਅਗਰ ਕਿਸੇ ਵਿਅਕਤੀ ਨੂੰ ਕੋਰੋਨਾ ਵਾਇਰਸ ਦੇ ਲੱਛਣ ਬੁਖਾਰ, ਖਾਂਸੀ, ਜੁਕਾਮ, ਸਾਹ ਦਾ ਚੜ੍ਹਨਾ ਜਾਂ ਕਿਸੇ ਹੋਰ ਤਰ੍ਹਾਂ ਦੇ ਨਜ਼ਰ ਆਉਂਦੇ ਹਨ ਤਾਂ ਬਿਨ੍ਹਾਂ ਦੇਰੀ ਕੀਤੇ ਸਰਕਾਰੀ ਹਸਪਤਾਲ ਨਾਲ ਸੰਪਰਕ ਕਰੇ ਤਾਂ ਜੋ ਸਹੀ ਸਮੇਂ ‘ਤੇ ਇਲਾਜ਼ ਸ਼ੁਰੂ ਕੀਤਾ ਜਾ ਸਕੇ।ਉਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਕੋਰੋਨਾ ਟੈਸਟ ਮੁਫਤ ਕੀਤਾ ਜਾਂਦਾ ਹੈ।
ਉਨਾਂ ਕਿਹਾ ਕਿ ਕੋਰੋਨਾ ਟੈਸਟ ਤੋਂ ਘਬਰਾਉਣਾ ਨਹੀਂ ਚਾਹੀਦਾ ਹੈ।ਜੇਕਰ ਕਿਸੇ ਵਿਅਕਤੀ ਦੀ ਰਿਪੋਰਟ ਪੌਜ਼ਟਿਵ ਆਉਂਦੀ ਹੈ ਤਾਂ ਉਹ ਆਪਣੇ ਘਰ ਵਿਚ ਏਕਾਂਤਵਾਸ ਹੋ ਸਕਦੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਅਧੀਨ ਲਗਾਤਾਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media