Tuesday, July 28, 2026

ਪਰਕਸ ਵਲੋਂ ਡਾ. ਕੁਲਦੀਪ ਸਿੰਘ ਧੀਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮ. ਲੁਧਿਆਣਾ/ਅੰਮ੍ਰਿਤਸਰ (ਪਰਕਸ) ਵਲੋਂ 65 ਪੁਸਤਕਾਂ ਦੇ ਲੇਖਕ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਦੇ ਸਾਬਕਾ ਮੁੱਖੀ ਤੇ ਡੀਨ ਅਕਾਦਮਿਕ ਮਾਮਲੇ ਡਾ. ਕੁਲਦੀਪ ਸਿੰਘ ਧੀਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
                ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ, ਸਕੱਤਰ ਗੁਰਮੀਤ ਪਲਾਹੀ ਤੇ ਬੋਰਡ ਦੇ ਡਾਇਰੈਟਰ ਡਾ. ਬ੍ਰਿਜਪਾਲ ਸਿੰਘ, ਸ੍ਰੀਮਤੀ ਜਸਬੀਰ ਕੌਰ, ਡਾ. ਬੂਟਾ ਸਿੰਘ ਬਰਾੜ, ਡਾ. ਸੁਰਿੰਦਰਪਾਲ ਸਿੰਘ ਮੰਡ, ਹਰਜਿੰਦਰ ਸਿੰਘ ਸੂਰਜੇਵਾਲੀਆ ਤੇ ਡਾ. ਜੀਤ ਸਿੰਘ ਜੋਸ਼ੀ ਨੇ ਇੱਕ ਸਾਂਝੇ ਬਿਆਨ ‘ਚ ਕਿਹਾ ਹੈ ਕਿ ਭਾਸ਼ਾ ਵਿਭਾਗ ਪੰਜਾਬ ਵਲੋਂ ਸ਼਼੍ਰੋਮਣੀ ਪੰਜਾਬੀ ਲੇਖਕ ਪੁਰਸਕਾਰ ਨਾਲ ਸਨਮਾਨਿਤ ਡਾ. ਧੀਰ ਨੇ ਪੰਜਾਬੀ ਵਿਚ ਵਿਗਿਆਨ ਨਾਲ ਸਬੰਧਿਤ ਲੇਖ ਤੇ ਕਿਤਾਬਾਂ ਲਿਖ ਕੇ ਪੰਜਾਬੀ ਭਾਸ਼ਾ ਤੇ ਸਾਹਿਤ ਨੂੰ ਮਾਲਾ ਮਾਲ ਕੀਤਾ।ਵੈਸੇ ਉਨ੍ਹਾਂ ਦਾ ਲਿਖਣ ਖੇਤਰ ਬਹੁਤ ਵਸੀਹ ਹੈ ਜਿਵੇਂ ਕਿ ਉਨ੍ਹਾਂ ਦੀ ਲਿਖਤਾਂ ਤੋਂ ਸਪੱਸ਼ਟ ਹੈ।ਉਨ੍ਹਾਂ ਨੇ ਨਵੀਆਂ ਧਰਤੀਆਂ ਨਵੇਂ ਆਕਾਸ਼, ਵਿਗਿਆਨ ਦੇ ਅੰਗ ਸੰਗ, ਸਿੱਖ ਰਾਜ ਦੇ ਵੀਰ ਨਾਇਕ, ਦਰਿਆਵਾਂ ਦੀ ਦੋਸਤੀ, ਵਿਗਿਆਨ ਦੀ ਦੁਨੀਆਂ, ਗੁਰਬਾਣੀ ਜੋਤ ਅਤੇ ਜੁਗਤ, ਕਹਾਣੀ ਐਟਮ ਬੰਬ ਦੀ, ਜਹਾਜ਼ ਰਾਕਟ ਅਤੇ ਉਪਗ੍ਰਹਿ, ਤਾਰਿਆ ਵੇ ਤੇਰੀ ਲੋਅ, ਧਰਤ ਅੰਬਰ ਦੀਆਂ ਬਾਤਾਂ, ਬਿੱਗ ਬੈਂਗ ਤੋਂ ਬਿੱਗ ਕਰੰਚ, ਹਿਗਸ ਬੋਸਨ ਉਰਫ ਗਾਡ ਪਾਰਟੀਕਲ ਆਦਿ ਪੁਸਤਕਾਂ ਲਿਖੀਆਂ।ਉਹ ਭਾਵੇਂ ਅੱਜ ਸਾਡੇ ਵਿੱਚ ਨਹੀਂ ਰਹੇ, ਪਰ ਉਨ੍ਹਾਂ ਵਲੋਂ ਪੰਜਾਬੀ ਭਾਸ਼ਾ ਤੇ ਸਾਹਿਤ ਲਈ ਪਾਏ ਵਡਮੁੱਲੇ ਯੋਗਦਾਨ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …