ਜੰਡਿਆਲਾ ਗੁਰੂ, 18 ਅਕਤੂਬਰ (ਹਰਿੰਦਰ ਪਾਲ ਸਿੰਘ) – ਅੱਤਵਾਦ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੀ ਯਾਦ ‘ਚ ਅੱਜ ਜੰਡਿਆਲਾ ਗੁਰੂ ਸ਼ਹਿਰ ਦੇ
ਵਾਲਮੀਕਿ ਚੌਕ ਤੋਂ ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਧਰੁਵ ਦਹੀਆ ਆਈ.ਪੀ.ਐਸ ਦੀ ਅਗਵਾਈ ‘ਚ ਕੈਂਡਲ ਮਾਰਚ ਕੱਢਿਆ ਗਿਆ।ਪੰਜਾਬ ਪੁਲਿਸ ਦੇ ਮੁਲਾਜ਼ਮ ਹੱਥਾਂ ਵਿੱਚ ਮੋਮਬੱਤੀਆਂ ਫੜ ਕੇ ਮਾਰਚ ‘ਚ ਸ਼ਾਮਲ ਹੋਏ।ਮਾਰਚ ਸਰਾਂ ਰੋਡ, ਵਾਲਮੀਕਿ ਚੌਕ, ਘਾਹ ਮੰਡੀ ਚੌਕ ਤੇ ਸ਼ਹੀਦ ਊਧਮ ਸਿੰਘ ਚੌਕ ਤੋਂ ਹੁੰਦਾ ਹੋਇਆ ਵਾਪਸ ਵਾਲਮਿਕਿ ਚੌਕ ਵਿੱਚ ਸਮਾਪਤ ਹੋਇਆ।ਦੋ ਮਿੰਟ ਦਾ ਮੌਨ ਰੱਖ ਕੇ ਸਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀਆ ਵੀ ਭੇਟ ਕੀਤੀਆ ਗਈਆਂ।ਪ੍ਰੈਸ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ ਦਹੀਆ ਨੇ ਕਿਹਾ ਕਿ ਹਰ ਕਿਸੇ ਦਾ ਫਰਜ਼ ਬਣਦਾ ਹੈ ਕਿ ਉਹ ਦੇਸ਼ ਦੇ ਸ਼ਹੀਦਾਂ ਨੂੰ ਯਾਦ ਰੱਖਣ।
ਇਸ ਮੋਕੋ ਡੀ.ਐਸ.ਪੀ ਸੁਖਵਿੰਦਰ ਪਾਲ ਸਿੰਘ ਜੰਡਿਆਲਾ, ਐਸ.ਐਚ.ਓ ਹਰਚੰਦ ਸਿੰਘ ਜੰਡਿਆਲਾ, ਪੁਲਿਸ ਚੌਕੀ ਇੰਚਾਰਜ਼ ਸਰਦਾਰ ਬਲਰਾਜ ਸਿੰਘ ਅਤੇ ਪੰਜਾਬ ਪੁਲਿਸ ਮੁਲਾਜ਼ਮ ਆਦਿ ਮੌਜੂਦ ਸਨ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media