Sunday, April 26, 2026

ਕੈਬਨਿਟ ਮੰਤਰੀ ਸੋਨੀ ਵਲੋਂ ਵਾਰਡ ਨੰ: 55 ‘ਚ 1 ਕਰੋੜ 35 ਲੱਖ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਢਪੱਈ ਰੋਡ ਵਿਖੇ ਬਣ ਰਹੇ ਭਗਤ ਕਬੀਰ ਦੇ ਗੇਟ ਦੇ ਕੰਮਾਂ ਦਾ ਕੀਤਾ ਨਿਰੀਖਣ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਸਾਰੀਆਂ ਵਾਰਡਾਂ ਵਿਚ ਤੇਜੀ ਨਾਲ ਵਿਕਾਸ ਕਾਰਜ ਚੱਲ ਰਹੇ ਹਨ, ਇਨਾਂ ਕੰਮਾਂ ਦਾ ਨਰੀਖਣ ਕਰਨ ਲਈ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਵਲੋਂ ਵਾਰਡ ਨੰ: 55 ਦਾ ਦੌਰਾ ਕੀਤਾ ਗਿਆ ਅਤੇ ਢਪੱਈ ਰੋਡ ਵਿਖੇ ਭਗਤ ਕਬੀਰ ਜੀ ਦੇ ਬਣ ਰਹੇ ਗੇਟ ਦੇ ਕੰਮਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਗੇਟ ਦਾ ਕੰਮ ਤੁਰੰਤ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।
ਸੋਨੀ ਵਲੋਂ ਵਾਰਡ ਨੰ: 55 ਵਿੱਚ 1 ਕਰੋੜ 35 ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਪਾਉਣ ਅਤੇ ਗਲੀਆਂ ਨਾਲੀਆਂ ਦੇ ਕੰਮ ਦਾ ਉਦਘਾਟਨ ਵੀ ਕੀਤਾ ਗਿਆ।ਸੋਨੀ ਨੇ ਦੱਸਿਆ ਕਿ ਇਸ ਵਾਰਡ ਵਿੱਚ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਖ਼ਰਾਬ ਹੋ ਗਈਆਂ ਸਨ।ਜਿਸ ਨਾਲ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਉਨਾਂ ਦੱਸਿਆ ਕਿ ਇਸ ਦੇ ਨਾਲ-ਨਾਲ ਹੀ ਸੀਵਰੇਜ਼ ਦਾ ਸਿਸਟਮ ਵੀ ਠੀਕ ਕੀਤਾ ਜਾ ਰਿਹਾ ਹੈ।ਇਸ ਵਾਰਡ ਵਿੱਚ ਪਹਿਲਾਂ ਹੀ ਨਵਾਂ ਟਿਊਬਵੈਲ ਅਤੇ ਐਲ.ਈ.ਡੀ ਲਾਈਟਾਂ ਲੱਗ ਚੁਕੀਆਂ ਹਨ।ਉਨਾਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਗਏ ਹਨ ਉਹ ਹਰ ਹੀਲੇ ਪੂਰੇ ਕੀਤੇ ਜਾਣਗੇ।ਇਸ ਤੋਂ ਪਹਿਲਾਂ ਸੋਨੀ ਵਲੋਂ ਆਪਣੀ ਰਿਹਾਇਸ਼ ਤੇ ਉਤਰ ਪ੍ਰਦੇਸ਼ ਕਲਿਆਣ ਪ੍ਰੀਸ਼ਦ ਨੂੰ 2 ਲੱਖ ਰੁਪਏ ਦਾ ਚੈਕ ਵੀ ਭੇਟ ਕੀਤਾ ਗਿਆ।
                  ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਸੁਰਿੰਦਰ ਛਿੰਦਾ, ਰਾਜ਼ੇਸ਼ ਕੁਮਾਰ, ਉਤਰ ਪ੍ਰਦੇਸ਼ ਕਲਿਆਣ ਪ੍ਰੀਸ਼ਦ ਦੇ ਪ੍ਰਧਾਨ ਸੁਖਦੇਵ ਪਾਲ, ਸੰਸਥਾਪਕ ਸੁਖਦੀਪ ਸਿੰਘ, ਜਨਰਲ ਸਕੱਤਰ ਰਾਮ ਮੋਹਨ ਗੋਸਵਾਮੀ, ਸੈਕਟਰੀ ਸ਼ਾਮ ਲਾਲ ਤੇ ਉਮੇਸ਼ ਯਾਦਵ ਅਤੇ ਨਗਰ ਨਿਗਮ ਦੇ ਐਕਸੀਐਨ ਸੰਦੀਪ ਸਿੰਘ ਵੀ ਹਾਜ਼ਰ ਸਨ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …