ਅੰਮ੍ਰਿਤਸਰ, 19 ਅਕਤੂਬਰ (ਸੰਧੂ) – ਸਿਡਾਨਾ ਇੰਟਰਨੈਸ਼ਨਲ ਸਕੂਲ ਦੇ ਚਾਰ ਵਿਦਿਆਰਥੀਆਂ ਨੇ ਨੀਟ 2020 ਦੀ ਪ੍ਰੀਖਿਆ ਪਾਸ ਕਰਕੇ ਆਪਣੇ ਮਾਤਾ ਪਿਤਾ ਤੇ
ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਨਿਪੁੰਨ ਅਰੋੜਾ ਨੇ 670 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਗੁਨੀਕਾ ਨੇ 646 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਲ ਕੀਤਾ, ਜਦਕਿ ਹਰਗੁਨ ਖੰਨਾ ਨੇ 645 ਅਤੇ ਅਮਰਦੀਪ ਸਿੰਘ ਨੇ 610 ਅੰਕ ਪ੍ਰਾਪਤ ਕੀਤੇ।ਇਸੇ ਦੌਰਾਨ ਸਕੂਲ ਦੇ ਕਮੇਟੀ ਪ੍ਰਧਾਨ ਪ੍ਰੋ. (ਡਾ.) ਐਮ.ਪੀ ਸਿਡਾਨਾ, ਡਾ. ਜੀਵਨ ਜੋਤੀ ਸਿਡਾਨਾ ਅਤੇ ਵਾਇਸ ਪ੍ਰਿੰਸੀਪਲ ਸੁਬਾਹ ਰਾਜਨ ਨੇ ਸਕੂਲ ਪੁੱਜੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਦਾ ਸਵਾਗਤ ਕਰਦਿਆਂ ਉਨਾਂ ਨੂੰ ਵਧਾਈ ਦਿੱਤੀ ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media