ਸੰਗਰੂਰ, 20 ਅਕਤੂਬਰ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਹਲਕਾ ਸੰਗਰੂਰ ਦੇ ਸੀਨੀਅਰ ਆਗੂ ਨਰਿੰਦਰ ਕੌਰ ਭਰਾਜ ਦੀ ਅਗਵਾਈ ‘ਚ ਸੰਗਰੂਰ ਦੇ
ਨਾਨਕਪੁਰਾ ਵਾਰਡ ਨੰ: 14 ਤੋਂ ਗੁਰਪ੍ਰੀਤ ਸਿੰਘ ਰਾਜਾ ਆਪਣੇ ਪਰਿਵਾਰ ਅਤੇ ਦਰਜਨਾਂ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ।ਗੁਰਪ੍ਰੀਤ ਰਾਜਾ ਨੇ ਕਿਹਾ ਕਿ ਕਾਂਗਰਸ ਨੇ ਪੰਜਾਬ ਦੇ ਹਰ ਵਰਗ ਨਾਲ ਵਾਅਦਾ ਖਿਲਾਫੀ ਕੀਤੀ ਹੈ ਅਤੇ ਨੌਜਵਾਨਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।ਉਹ ਆਮ ਆਦਮੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਪ ਵਿਚ ਆੋਏ ਹਨ।
ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਅੱਜ ਪੂਰਾ ਦੇਸ਼ ਰਵਾਇਤੀ ਪਾਰਟੀਆਂ ਤੋਂ ਦੁਖੀ ਹੈ।ਭਾਜਪਾ ਕਿਸਾਨ ਵਿਰੋਧੀ ਕਾਨੂੰਨ ਲਿਆ ਕੇ ਪੰਜਾਬ ਨੂੰ ਵੇਚਣਾ ਚਾਹੁੰਦਾ ਹੈ ਅਤੇ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਤੋਂ ਅੱਜ ਹਰ ਇਕ ਵਰਗ ਦੁੱਖੀ ਹੈ।ਜਿਸ ਲਈ ਹਰ ਵਿਅਕਤੀ ਬਦਲਾਅ ਚਾਹੁੰਦਾ ਹੈ।
ਇਸ ਮੌਕੇ ਆਪ ਆਗੂ ਗੁਰਚਰਨ ਸਿੰਘ, ਅਵਤਾਰ ਤਾਰੀ, ਸਿਕੰਦਰ ਸਿੰਘ, ਹਰਦੀਪ ਤੂਰ, ਨੋਨੀ ਸੰਗਰੂਰ, ਹਰਪ੍ਰੀਤ ਚਹਿਲ, ਅਮਰੀਕ ਸਿੰਘ ਅਤੇ ਯਾਦਵਿੰਦਰ ਤੂਰ ਹਾਜ਼ਰ ਰਹੇ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media