ਸੰਗਰੂਰ, 20 ਅਕਤੂਬਰ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਹਨ ਜਾ ਰਹੇ ਵਿਦਿਅਕ
ਮੁਕਾਬਲਿਆਂ ਵਿੱਚ ਰੱਤੋਕੇ ਸਕੂਲ ਦੇ ਵਿਦਿਆਰਥੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ ਇਸੇ ਕੜੀ ‘ਚ ਅੱਜ ਸਿੱਖਿਆ ਵਿਭਾਗ ਵਲੋਂ ਚਿੱਤਰਕਲਾ ਮੁਕਾਬਲੇ ਦਾ ਬਲਾਕ ਪੱਧਰੀ ਨਤੀਜਾ ਐਲਾਨਿਆ ਗਿਆ।ਜਿਸ ਵਿੱਚ ਰੱਤੋਕੇ ਸਕੂਲ ਦੇ ਹੋਣਹਾਰ ਵਿਦਿਆਰਥੀ ਸੁੱਖਲਵ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਪ੍ਰਾਪਤੀ ਲਈ ਸਾਰੇ ਪਿੰਡ ਵਾਸੀਆਂ ਤੇ ਸਕੂਲ ਸਟਾਫ ਵਿੱਚ ਖੁਸ਼ੀ ਪਾਈ ਜਾ ਰਹੀ ਹੈ।ਇਹਨਾਂ ਮੁਕਾਬਲਿਆਂ ਵਿੱਚ ਰੱਤੋਕੇ ਸਕੂਲ ਦੇ ਵਿਦਿਆਰਥੀ ਬਲਾਕ ਅਤੇ ਜਿਲ੍ਹਾ ਪੱਧਰ ‘ਤੇ ਸ਼ਾਨਦਾਰ ਪ੍ਰਾਪਤੀਆਂ ਕਰ ਚੁੱਕੇ ਹਨ।ਸਟਾਫ ਅਤੇ ਮਾਪਿਆਂ ਨੂੰ ਪੂਰਨ ਆਸ ਹੈ ਕਿ ਸੁਖਲਵ ਜਿਲ੍ਹਾ ਅਤੇ ਸੂਬਾ ਪੱਧਰ ‘ਤੇ ਵੀ ਨਾਮਣਾ ਖੱਟੇਗਾ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media