Sunday, March 15, 2026

ਖੇਤੀ ਵਿਰੋਧੀ ਕਾਨੂੰਨਾਂ ਖਿਲਾਫ ਮਜ਼ਦੂਰ ਕਰਨਗੇ ਚੱਕਾ ਜਾਮ – ਕਾਮਰੇਡ ਗੋਰਾ

ਸੰਗਰੂਰ, 20 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਸੀਟੂ ਦੇ ਸੂਬਾਈ ਸਕੱਤਰ ਕਾਮਰੇਡ ਦਲਜੀਤ ਕੁਮਾਰ ਗੋਰਾ ਨੇ ਜਾਰੀ ਬਿਆਨ ਵਿੱਚ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਸੰਸਦ ਵਿੱਚ ਧੱਕੇ ਨਾਲ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵਲੋਂ ਲਗਾਤਾਰ ਕੀਤੇ ਜਾ ਰਹੇ ਸੰਘਰਸ਼ਾਂ ਦਾ ਸੀਟੂ ਹਰ ਥਾਂ ਪੁਰਜ਼ੋਰ ਸਮਰਥਨ ਕਰ ਰਹੀ ਹੈ।ਕਿਸਾਨਾਂ ਦੇ ਸੰਘਰਸ਼ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ ਪੰਜਾਬ ਸੀਟੂ ਵਲੋਂ 21 ਅਕਤੂਬਰ ਨੂੰ ਪੰਜਾਬ ਭਰ ਵਿੱਚ ਇਕ ਘੰਟੇ ਲਈ ਮੁਕੰਮਲ ਚੱਕਾ ਜਾਮ ਕੀਤਾ ਜਾਵੇਗਾ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …