ਅੰਮ੍ਰਿਤਸਰ, 21 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਉਤਰ ਪ੍ਰਦੇਸ਼
ਦੇ ਸ਼ਹਿਰ ਲਖਨਊ ਦੇ ਮੈਮੋਰਾ ਸਥਿਤ ਗੁਰਦੁਆਰਾ ਸਾਹਿਬ ਦੇ ਮੁੱਖ ਦੁਆਰ ਦਾ ਰਸਤਾ ਪ੍ਰਸ਼ਾਸ਼ਨ ਵਲੋਂ ਬੰਦ ਕਰਨ ਦੀ ਸਖਤ ਸਬਦਾਂ ਵਿੱਚ ਨਿੰਦਾ ਕੀਤੀ ਹੈ।
ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵਲੋਂ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਪਹਿਲਾਂ ਵੀ ਇੱਕ ਵਾਰ 2004 ਵਿਚ ਉਠਿਆ ਸੀ ਤੇ ਉਸ ਸਮੇਂ ਪ੍ਰਸ਼ਾਸ਼ਨ ਵਲੋਂ ਇਹ ਰਸਤਾ ਗੁਰਦੁਆਰਾ ਸਾਹਿਬ ਨੂੰ ਦੇ ਦਿੱਤਾ ਗਿਆ ਸੀ।ਪਰ ਹੁਣ 16 ਸਾਲ ਬਾਅਦ ਮੁੜ ਪ੍ਰਸ਼ਾਸ਼ਨ ਵਲੋਂ ਰਾਤੋ ਰਾਤ ਰਸਤੇ ਨੂੰ ਜੇ.ਸੀ.ਪੀ ਨਾਲ ਪੁਟ ਕੇ ਡੂੰਘੀਆਂ ਖਾਈਆਂ ਬਣਾ ਦਿੱਤੀਆਂ ਗਈਆਂ ਹਨ।ਜਿਸ ਕਰਕੇ ਸੰਗਤ ਦਾ ਗੁਰਦੁਆਰਾ ਸਾਹਿਬ ਆਉਣ ਜਾਣ ਦਾ ਰਾਹ ਬੰਦ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ 1998 ਤੋਂ ਗੁਰਦੁਆਰਾ ਸਾਹਿਬ ਹੀ ਇਸ ਰਸਤੇ ਦੀ ਵਰਤੋਂ ਕਰ ਰਿਹਾ ਹੈ।ਜੇਕਰ ਹੁਣ ਪ੍ਰਸ਼ਾਸ਼ਨ ਨੂੰ ਇਸ ਸਬੰਧੀ ਕੋਈ ਸਮੱਸਿਆ ਹੈ ਤਾਂ ਗੁਰਦੁਆਰਾ ਪ੍ਰਬੰਧਕਾਂ ਨਾਲ ਮਿਲ ਬੈਠ ਕੇ ਇਸ ਦਾ ਢੁਕਵਾਂ ਹੱਲ ਕੱਢਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਫਜ਼ੂਲ ਹੀ ਸਿੱਖਾਂ ਨੂੰ ਤੰਗ ਤੇ ਪ੍ਰੇਸ਼ਾਨ ਨਾ ਕੀਤਾ ਜਾਵੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media