ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਦੀ ਸਾਫ਼ ਸਫਾਈ ਤੇ ਦੀਪਮਾਲਾ ਕਰਨ ਲਈ ਕੀਤਾ ਪ੍ਰੇਰਿਤ
ਅੰਮ੍ਰਿਤਸਰ, 22 ਅਕਤੂਬਰ (ਗੁਰਪ੍ਰੀਤ ਸਿੰਘ) – ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਅੱਜ
ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਦੇ ਦੁਕਾਨਦਾਰਾਂ ਨੂੰ ਸੱਦਾ ਪੱਤਰ ਦਿੱਤੇ ਗਏ।ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਮੈਂਬਰ ਹਰਪਾਲ ਸਿੰਘ ਜੱਲ੍ਹਾ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਸ੍ਰੀ ਦਰਬਾਰ ਸਾਹਿਬ ਮੈਨੇਜਰ ਮੁਖਤਾਰ ਸਿੰਘ ਨੇ ਆਪ ਪਹੁੰਚ ਕਰਕੇ ਪ੍ਰਕਾਸ਼ ਗੁਰਪੁਰਬ ਮਨਾਉਣ ਸਬੰਧੀ ਸੱਦਾ ਪੱਤਰ ਅਤੇ ਲੱਡੂਆਂ ਦਾ ਪ੍ਰਸ਼ਾਦ ਦਿੱਤਾ।
ਮਹਿੰਦਰ ਸਿੰਘ ਆਹਲੀ ਨੇ ਦੁਕਾਨਦਾਰਾਂ ਨੂੰ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਮੁਬਾਰਕਬਾਦ ਦਿੰਦਿਆਂ ਪ੍ਰੇਰਨਾ ਕੀਤੀ ਉਹ ਆਪੋ ਆਪਣੀਆਂ ਦੁਕਾਨਾਂ ਦੀ ਸਜ਼ਾਵਟ ਕਰਨ ਅਤੇ ਸਾਫ ਸਫਾਈ ਦਾ ਵੀ ਖਾਸ ਤੌਰ ’ਤੇ ਖਿਆਲ ਰੱਖਿਆ ਜਾਵੇ।ਦੁਕਾਨਦਾਰਾਂ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਸਾਫ ਸਫਾਈ, ਦੀਪਮਾਲਾ ਅਤੇ ਬਾਹਰੋਂ ਆਈ ਸੰਗਤ ਦੀ ਸੇਵਾ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਵਧੀਕ ਸਕੱਤਰ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਨਿਰਵੈਲ ਸਿੰਘ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਜਗਤਾਰ ਸਿੰਘ, ਇਕਬਾਲ ਸਿੰਘ ਮੁਖੀ, ਮਲਕੀਤ ਸਿੰਘ ਬਹਿੜਵਾਲ ਵੀ ਮੌਜੂਦ ਸਨ।
Punjab Post Daily Online Newspaper & Print Media