Friday, July 31, 2026

ਪੰਜਾਬ ਪੁਲਿਸ ਪਠਾਨਕੋਟ ਨੇ ਸ਼ਹੀਦਾਂ ਨੂੰ ਕੀਤਾ ਯਾਦ

ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਕੀਤਾ ਸਨਮਾਨਿਤ

ਪਠਾਨਕੋਟ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੁਲਿਸ ਲਾਈਨ ਪਠਾਨਕੋਟ ਵਿਖੇ ਗੁਲਨੀਤ ਸਿੰਘ ਖੁਰਾਣਾ (ਆਈ.ਪੀ.ਐਸ.) ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਦੀ ਪ੍ਰਧਾਨਗੀ ਹੇਠ ਪੁਲਿਸ ਸ਼ਹੀਦੀ ਦਿਵਸ ਮਨਾਇਆ ਗਿਆ।ਸਭ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਪੇਸ਼ ਕੀਤਾ ਗਿਆ।ਸੀਨੀਅਰ ਪੁਲਿਸ ਕਪਤਾਨ ਗੁਲਨੀਤ ਸਿੰਘ ਖੁਰਾਣਾ ਆਈ.ਪੀ.ਐਸ ਨੇ ਸ਼ਮਾ ਰੋਸ਼ਨ ਕਰ ਕੇ ਸਹੀਦਾਂ ਨੂੰ ਨਮਨ ਕੀਤਾ, ਜਦਕਿ ਪੰਜਾਬ ਪੁਲਿਸ ਵੱਲੋਂ ਸਲਾਮੀ ਦਿੱਤੀ ਗਈ।ਮਨੋਜ ਕੁਮਾਰ ਐਸ.ਪੀ (ਹੈਡ ਕੁਆਟਰ), ਪ੍ਰਭਜੋਤ ਸਿੰਘ ਵਿਰਕ ਐਸ.ਪੀ (ਡੀ), ਰਮਨੀਸ਼ ਚੋਧਰੀ ਐਸ.ਪੀ (ਪੀ.ਬੀ.ਆਈ), ਹੇਮ ਪੁੱਛਪ ਐਸ.ਪੀ (ਆਪਰੇਸ਼ਨ), ਆਦਿੱਤੀਆ (ਆਈ.ਪੀ.ਐਸ) ਏ.ਐਸ.ਪੀ.ਆਰ, ਰਾਮ ਲੁਭਾਇਆ ਸੂਚਨਾ ਤੇ ਲੋਕ ਸੰਪਰਕ ਅਫਸਰ ਪਠਾਨਕੋਟ, ਕੰਵਰ ਰਵਿੰਦਰ ਵਿੱਕੀ ਸਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਅਤੇ ਹੋਰ ਪੁਲਿਸ ਅਧਿਕਾਰੀਆਂ ਵੱਲੋਂ ਪੰਜਾਬ ਪੁਲਿਸ ਦੇ ਸਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।ਜਿਲ੍ਹਾ ਪਠਾਨਕੋਟ ਦੇ ਸ਼ਹੀਦ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਰੂਪ ‘ਚ ਸਨਮਾਨਤ ਕੀਤਾ ਗਿਆ।ਸਮਾਰੋਹ ਵਿੱਚ ਜਿਲ੍ਹਾ ਪਠਾਨਕੋਟ ਦੇ ਕੁੱਲ 12 ਸ਼ਹੀਦ ਕਰਮਚਾਰੀਆਂ ਦੇ ਪਰਿਵਾਰ ਅਤੇ ਜਿਲ੍ਹਾ ਪਠਾਨਕੋਟ ਦੇ ਸਾਰੇ ਪੁਲਿਸ ਥਾਣਿਆਂ ਦੇ ਇੰਚਾਰਜ ਵੀ ਹਾਜ਼ਰ ਸਨ।ਰਮਨੀਸ ਚੋਧਰੀ ਐਸ.ਪੀ (ਪੀ.ਬੀ.ਆਈ) ਵੱਲੋਂ ਪੰਜਾਬ ਪੁਲਿਸ ਦੇ ਸ਼ਹੀਦ ਹੋਏ ਕਰਮਚਾਰੀਆਂ ਦੇ ਨਾਮ ਪੜ ਕੇ ਸਣਾਏ ਗਏ।
                 ਕੰਵਰ ਰਵਿੰਦਰ ਵਿੱਕੀ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਨੇ ਵੀ ਦੇਸ਼ ਭਗਤਾਂ ਨੂੰ ਯਾਦ ਕੀਤਾ।ਉਨਾਂ ਕਿਹਾ ਕਿ ਸ਼ਹੀਦ ਕਿਸੇ ਕੌਮ, ਕਿਸੇ ਮਜ਼ਹਬ ਜਾਂ ਕਿਸੇ ਜਾਤੀ ਦੇ ਲਈ ਸ਼ਹੀਦ ਨਹੀਂ ਹੁੰਦੇ।ਉਹ ਭਾਰਤ ਮਾਤਾ ਦੀ ਰੱਖਿਆ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰ ਦਿੰਦੇ ਹਨ, ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਸਹੀਦਾਂ ਦਾ ਸਨਮਾਨ ਕਰੀਏ।ਸਮਾਰੋਹ ਦੇ ਅੰਤ ਵਿੱਚ ਗੁਲਨੀਤ ਸਿੰਘ ਐਸ.ਐਸ.ਪੀ ਪਠਾਨਕੋਟ ਨੇ ਸ਼ਹੀਦ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਲਦੀ ਤੋਂ ਜਲਦ ਉਨਾਂ ਨੂੰ ਹੱਲ ਕਰਨ ਦੇ ਆਦੇਸ਼ ਦਿੱਤੇ।

Check Also

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ

1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …