ਅੰਮ੍ਰਿਤਸਰ, 23 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਗੁਰਦੁਆਰਾ ਸ੍ਰੀ ਦਰਬਾਰ
ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਵਿਚ ਦੇਰੀ ਨਹੀਂ ਕਰਨੀ ਚਾਹੀਦੀ।ਉਨ੍ਹਾਂ ਆਖਿਆ ਕਿ ਪਾਕਿਸਤਾਨ ਨੇ ਕੋਰੋਨਾ ਮਗਰੋਂ ਲਾਂਘਾ ਖੋਲ੍ਹਣ ਦੀ ਪਹਿਲਕਦਮੀਂ ਕੀਤੀ ਹੈ ਅਤੇ ਭਾਰਤ ਸਰਕਾਰ ਨੂੰ ਵੀ ਲਾਂਘਾ ਖੋਲ੍ਹਣ ਦਾ ਐਲਾਨ ਕਰ ਦੇਣਾ ਚਾਹੀਦਾ ਹੈ।ਉਨਾਂ ਕਿਹਾ ਕਿ ਹੁਣ ਜਦੋਂ ਸਰਕਾਰਾਂ ਵੱਲੋਂ ਕੋਰੋਨਾ ਕਾਰਨ ਕੀਤੀ ਤਾਲਾਬੰਦੀ ਨੂੰ ਹਟਾ ਦਿੱਤਾ ਗਿਆ ਹੈ ਅਤੇ ਹਰ ਤਰ੍ਹਾਂ ਦੇ ਅਦਾਰਿਆਂ ਤੇ ਧਾਰਮਿਕ ਅਸਥਾਨਾਂ ਤੋਂ ਪਾਬੰਦੀਆਂ ਵੀ ਹਟਾ ਦਿੱਤੀਆਂ ਗਈਆਂ ਹਨ, ਤਾਂ ਅਜਿਹੇ ਵਿਚ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਵਿਚ ਦੇਰੀ ਕਿਉਂ ਕੀਤੀ ਜਾ ਰਹੀ ਹੈ। ਉਨ੍ਹਾਂ ਪੰਜਾਬ ਦੇ ਸਮੂਹ ਮੈਂਬਰ ਪਾਰਲੀਮੈਂਟ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਭਾਰਤ ਸਰਕਾਰ ਤੱਕ ਪਹੁੰਚ ਕਰਨ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media