Thursday, April 16, 2026

ਲੌਂਗੋਵਾਲ ਨੇ ਗਿਆਨੀ ਜਗਤਾਰ ਸਿੰਘ ਦੇ ਭਰਾ ਭਾਈ ਗੁਰਮੀਤ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 23 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਭਰਾ ਭਾਈ ਗੁਰਮੀਤ ਸਿੰਘ ਦੇ ਅਕਾਲ ਚਲਾਣੇ ਕਰ ਜਾਣ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ।ਭਾਈ ਗੁਰਮੀਤ ਸਿੰਘ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ।ਭਾਈ ਲੌਂਗੋਵਾਲ ਨੇ ਅੱਜ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ।
                      ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਜਗਤਾਰ ਸਿੰਘ, ਦਰਸ਼ਨ ਸਿੰਘ ਨਿੱਜੀ ਸਹਾਇਕ ਅਤੇ ਸਿੱਖ ਵਿਦਵਾਨ ਤਲਵਿੰਦਰ ਸਿੰਘ ਬੁੱਟਰ ਵੀ ਮੌਜੂਦ ਸਨ।

Check Also

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …