ਪਠਾਨਕੋਟ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਹੈ ਕਿ ਦੀਵਾਲੀ, ਗੁਰਪੁਰਬ, ਨਵਾਂ ਸਾਲ ਅਤੇ
ਕ੍ਰਿਸਮਿਸ ਤਿਉਹਾਰਾਂ ਦੌਰਾਨ ਜ਼ਿਲ੍ਹੇ ਵਿੱਚ ਪਟਾਖਿਆਂ ਦੀ ਖਰੀਦੋ-ਫਰੋਖਤ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਰਜ਼ੀ ਲਾਇਸੈਂਸ ਜਾਰੀ ਕੀਤੇ ਜਾਣਗੇ ਅਤੇ ਜਿਨ੍ਹਾਂ ਵਿਅਕਤੀਆਂ ਨੇ ਪਟਾਖਿਆਂ ਦੀ ਖਰੀਦੋ-ਫਰੋਖਤ ਲਈ ਆਰਜੀ ਲਾਇਸੈਂਸ ਲੈਣਾ ਹੈ, ਉਹ ਹੁਣ 5 ਨਵੰਬਰ ਤੱਕ ਆਪਣੇ ਨਜ਼ਦੀਕੀ ਸੇਵਾ ਕੇਂਦਰ ‘ਚ ਵੀ ਫਾਰਮ ਭਰ ਕੇ ਅਪਲਾਈ ਕਰ ਸਕਦੇ ਹਨ।ਹਰੇਕ ਤਿਉਹਾਰ ਲਈ ਵੱਖ-ਵੱਖ ਤੋਂ ਦਰਖਾਸਤ ਦੇਣੀ ਹੋਵੇਗੀ।
5 ਨਵੰਬਰ ਨੇ ਦੱਸਿਆ ਕਿ ਪਟਾਖਿਆਂ ਲਈ ਆਰਜੀ ਲਾਇਸੰਸ ਲੈਣ ਲਈ ਆਪਣੇ ਨਜ਼ਦੀਕੀ ਸੇਵਾ ਕੇਂਦਰਾਂ ਵਿੱਚ ਫਾਰਮ ਭਰ ਕੇ ਅਤੇ ਲੋੜੀਂਦੇ ਦਸਤਾਵੇਜ਼ ਨਾਲ ਲਗਾ ਕੇ ਸੇਵਾ ਕੇਂਦਰ ਵਿੱਚ ਅਪਲਾਈ ਕੀਤਾ ਜਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਫਾਰਮ www.punjab.gov.in ਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਫਾਰਮ ਭਰਨ ਤੋਂ ਬਾਅਦ ਸੇਵਾ ਕੇਂਦਰ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪ੍ਰਾਪਤ ਫਾਰਮਾਂ/ਅਰਜ਼ੀਆਂ ਵਿਚੋਂ ਲੱਕੀ ਡਰਾਅ ਰਾਹੀਂ ਆਰਜ਼ੀ ਲਾਇਸੰਸ ਦਿੱਤਾ ਜਾਵੇਗਾ ਤੇ ਜਿਸ ਵਿਅਕਤੀ ਦਾ ਲਾਇਸੰਸ ਬਣੇਗਾ ਸਿਰਫ ਉਹੀ ਵਿਅਕਤੀ ਜਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਧਾਰਿਤ ਕੀਤੀਆਂ ਥਾਵਾਂ ‘ਤੇ ਪਟਾਖਿਆਂ ਦੀ ਖ਼ਰੀਦੋ-ਫ਼ਰੋਖ਼ਤ ਕਰ ਸਕੇਗਾ।ਉਨ੍ਹਾਂ ਕਿਹਾ ਕਿ ਇੰਨ੍ਹਾਂ ਨਿਰਧਾਰਿਤ ਕੀਤੇ ਸਥਾਨਾਂ ਤੋਂ ਇਲਾਵਾ ਕਿਸੇ ਹੋਰ ਸਥਾਨ ਤੇ ਪਟਾਖੇ ਵੇਚਣ ‘ਤੇ ਪੂਰਨ ਪਾਬੰਦੀ ਹੋਵੇਗੀ।
Check Also
ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ
ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …
Punjab Post Daily Online Newspaper & Print Media