Monday, November 23, 2026

ਮਾਈਕ੍ਰੋਸਾਫਟ ਕਰਵਾਏਗੀ ਪੰਜਾਬ ਦੇ ਵਿਦਿਆਰਥੀਆਂ ਨੂੰ ਮੁਫਤ ਆਨਲਾਈਨ ਕੋਰਸ

ਕਪੂਰਥਲਾ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਾਮੀ ਅੰਤਰਰਾਸ਼ਟਰੀ ਕੰਪਨੀ ਮਾਈਕ੍ਰੋਸਾਫਟ ਵਲੋਂ ਪੰਜਾਬ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਦੇ ਮੰਤਵ ਨਾਲ ਆਰਟੀਫੀਸ਼ਲ ਇੰਟੈਲੀਂਜੈਸ ਵਿਚ ਮੁਫਤ ਕੋਰਸ ਕਰਵਾਏ ਜਾ ਰਹੇ ਹਨ।ਇਸ ਕੋਰਸ ਦਾ ਸਮਾਂ 3 ਦਿਨ ਦਾ ਹੋਵੇਗਾ ਤੇ ਇਹ 24 ਅਕਤੂਬਰ ਤੱਕ ਚੱਲੇਗਾ।
                ਜਿਲਾ ਰੋਜ਼ਗਾਰ ਬਿਊਰੋ ਤੇ ਰੁਜ਼ਗਾਰ ਅਫਸਰ ਨੀਲਮ ਮਹੇ ਨੇ ਕਿਹਾ ਕਿ ਇਨਾਂ ਕੋਰਸਾਂ ਲਈ ਉਮੀਦਵਾਰ ਦੀ ਯੋਗਤਾ ਆਈ.ਟੀ.ਆਈ ਪਾਸ ਜਾਂ ਪੋਲੀਟੈਕਨਿਕ ਡਿਪਲੋਮਾ ਪਾਸ, ਇੰਜੀਨਅਰਿੰਗ, ਗਰੈਜੂਏਟ ਜਾਂ ਪੋਸਟ ਗਰੈਜੂਏਟ ਪਾਸ ਹੋਣੇ ਚਾਹੀਦੇ ਹਨ।ਇਸ ਤੋਂ ਇਲਾਵਾ ਜਿਹੜੇ ਉਮੀਦਵਾਰ ਗਰੈਜ਼ੂਏਸ਼ਨ ਦੇ ਆਖਰੀ ਸਾਲ ਵਿੱਚ ਹਨ, ਉਹ ਵੀ ਇਸ ਕੋਰਸ ਲਈ ਅਪਲਾਈ ਕਰ ਸਕਦੇ ਹਨ।ਕੋਰਸ ਦੀ ਕੋਈ ਰਜਿਸਟ੍ਰੇਸ਼ਨ ਫੀਸ ਨਹੀਂ ਹੈ।
ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਊਰੋ ਦੇ ਹੈਲਪਲਾਈਨ ਨੰਬਰ 98882-19247 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …