ਜਿਲ੍ਹਾ ਪਠਾਨਕੋਟ ‘ਚ ਕੁੱਲ 4361 ਲੋਕ ਕਰੋਨਾ ਪਾਜ਼ਟਿਵ, 4117 ਲੋਕਾਂ ਪਾਈ ਕਰੋਨਾ ‘ਤੇ ਫਤਿਹ
ਪਠਾਨਕੋਟ, 25 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜ਼ਿਲੇ ਅੰਦਰ ਐਤਵਾਰ ਨੂੰ 20 ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰ੍ਹਾਂ ਦਾ
ਕੋਈ ਵੀ ਕਰੋਨਾ ਲੱਛਣ ਨਾ ਹੋਣ ‘ਤੇ ਐਤਵਾਰ ਨੂੰ 20 ਲੋਕਾਂ ਨੂੰ ਅਪਣੇ ਘਰਾਂ ਲਈ ਰਵਾਨਾ ਕੀਤਾ ਗਿਆ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਕੁੱਲ 4361 ਲੋਕ ਕਰੋਨਾ ਪਾਜ਼ਟਿਵ ਸਨ।ਜਿਨ੍ਹਾਂ ਵਿੱਚੋਂ 4117 ਲੋਕ ਠੀਕ ਹੋ ਕੇ ਅਪਣੇ ਘਰਾਂ ਨੂੰ ਜਾ ਚੁੱਕੇ ਹਨ।
ਡਿਪਟੀ ਕਮਿਸਨਰ ਨੇ ਦੱਸਿਆ ਕਿ ਅੱਜ ਐਤਵਾਰ ਨੂੰ 21 ਲੋਕਾਂ ਦੀ ਕਰੋਨਾ ਰਿਪੋਰਟ ਪਾਜ਼ਟਿਵ ਆਈ ਹੈ।ਇਸ ਤਰ੍ਹਾਂ ਜਿਲ੍ਹਾ ਪਠਾਨਕੋਟ ਵਿੱਚ ਇਸ ਸਮੇਂ ਐਕਟਿਵ ਕਰੋਨਾ ਪਾਜ਼ਟਿਵ ਲੋਕਾਂ ਦੀ ਸੰਖਿਆ 137 ਹੈ।ਉਨ੍ਹਾਂ ਦੱਸਿਆ ਕਿ ਕਰੋਨਾ ਪਾਜ਼ਟਿਵ ਹੋਣ ਅਤੇ ਇਲਾਜ ਦੋਰਾਨ ਐਤਵਾਰ ਨੂੰ 2 ਲੋਕਾਂ ਦੀ ਮੋਤ ਹੋਈ।ਇਸ ਤਰ੍ਹਾਂ ਹੁਣ ਤੱਕ ਕਰੋਨਾ ਵਾਈਰਸ ਨਾਲ ਮਰਨ ਵਾਲਿਆਂ ਦੀ ਸੰਖਿਆ 107 ਹੋ ਗਈ ਹੈ।
ਡੀ.ਸੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਰੋਨਾ ਦੇ ਲੱਛਣ ਹੋਣ ਤੇ ਤੁਰੰਤ ਜਾਂਚ ਕਰਵਾਓ। ਉਨ੍ਹਾਂ ਕਿਹਾ ਕਿ ਇਸ ਵਾਇਰਸ ਤੋਂ ਘਬਰਾਉਣ ਦੀ ਬਜ਼ਾਏ ਸਾਨੂੰ ਸਾਰਿਆਂ ਨੂੰ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ।
Punjab Post Daily Online Newspaper & Print Media