Thursday, February 26, 2026

‘ਆਪ’ ਵਲੋਂ ਸ਼੍ਰੋਮਣੀ ਕਮੇਟੀ ਟਾਸਕ ਫੋਰਸ ਵਲੋਂ ਪ੍ਰਦਰਸ਼ਨਕਾਰੀਆਂ ‘ਤੇ ਹਮਲੇ ਦੀ ਨਿਖੇਧੀ

ਜਥੇਦਾਰ ਸਿੱਖ ਕਾਰਕੁੰਨਾਂ ‘ਤੇ ਹਮਲੇ ‘ਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਕਰਨ ਸਖ਼ਤ ਕਾਰਵਾਈ – ਸੰਧਵਾਂ

ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦਫਤਰ ਦੇ ਬਾਹਰ ਪਿਛਲੇ ਲਗਭਗ 40 ਦਿਨਾਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਸਤਿਕਾਰ ਕਮੇਟੀ ਦੇ ਮੈਂਬਰਾਂ ‘ਤੇ ਹਮਲੇ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੰਦਿਆਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।ਸਥਾਨਕ ਸਿਵਲ ਹਸਪਤਾਲ ਜਖਮੀ ਵਿਅਕਤੀਆਂ ਨੂੰ ਮਿਲਣ ਲਈ ਪਹੁੰਚੇ ‘ਆਪ’ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਸਿੱਖਾਂ ਅਤੇ ਮੀਡੀਆ ਕਰਮੀਆਂ ਨਾਲ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵਲੋਂ ਕੀਤਾ ਗਿਆ ਅਪਮਾਨਜਨਕ ਅਤੇ ਹਿੰਸਕ ਵਿਵਹਾਰ ਸਮੁੱਚੀ ਸਿੱਖ ਕੌਮ ਦਾ ਅਪਮਾਨ ਹੈ।ਉਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜਿਸ ਦਾ ਅਸਲ ਮੰਤਵ ਸਿੱਖ ਸੰਗਠਨ ਦੇ ਹਿੱਤਾਂ ਦੀ ਸੰਭਾਲ ਕਰਨਾ ਸੀ, ਪਰ ਹੁਣ ਪ੍ਰਕਾਸ਼ ਸਿੰਘ ਬਾਦਲ ਅਤੇ ਉਸ ਦੇ ਪੁੱਤਰ ਇਸ ਵੱਕਾਰੀ ਸਿੱਖ ਸੰਸਥਾ ਨੂੰ ਰਾਜਨੀਤਿਕ ਅਤੇ ਵਿੱਤੀ ਲਾਭ ਲਈ ਵਰਤ ਰਹੇ ਹਨ।
                  ਇਸ ਮੌਕੇ ਸੂਬਾ ਜੁਆਇੰਟ ਸੈਕਟਰੀ ਅਸ਼ੋਕ ਤਲਵਾਰ, ਜ਼ਿਲਾ ਸਕੱਤਰ ਇਕਬਾਲ ਸਿੰਘ ਭੁੱਲਰ, ਪਰਮਿੰਦਰ ਸਿੰਘ ਸੇਠੀ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ ਤੇ ਹੋਰ ਆਗੂ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …