Thursday, February 26, 2026

ਬਲਾਕ ਨੂੰ ਪੰਜਵੀਂ ਵਾਰ ਪ੍ਰਦੂਸ਼ਣ ਮੁਕਤ ਰੱਖਣ ਲਈ ਜਾਗਰੂਕਤਾ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ – ਡਾ. ਅਮਰੀਕ ਸਿੰਘ

ਪਠਾਨਕੋਟ, 26 ਅਕਤੂਬਰ (ਪੰਜਾਬ ਪੋਸਟ ਬਿਊਰੋ) – ਬਲਾਕ ਪਠਾਨਕੋਟ ‘ਚ ਅਕਤੁਬਰ ਮਹੀਨੇ ਦੌਰਾਨ ਕੀਤੇ ਜਾ ਰਹੇ ਖੇਤੀ ਪਸਾਰ ਕਾਰਜ਼ਾਂ ਦੀ ਸਮੀਖਿਆ ਲਈ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ ਮਹੀਨਾਵਾਰ ਮੀਟਿੰਗ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਸੁਭਾਸ਼ ਚੰਦਰ, ਗੁਰਦਿੱਤ ਸਿੰਘ ਖੇਤੀ ਵਿਸਥਾਰ ਅਫਸਰ, ਸੁਦੇਸ਼ ਕੁਮਾਰ, ਅੰਸ਼ੁਮਨ ਕੁਮਾਰ, ਮਿਸ ਮਨਜੀਤ ਕੌਰ, ਨਿਰਪਜੀਤ ਸਿੰਘ, ਸ਼੍ਰੀਮਤੀ ਸਾਕਸ਼ੀ ਖੇਤੀਬਾੜੀ ਉਪ ਨਿਰੀਖਕ, ਅਰਮਾਨ ਮਹਾਜਨ ਸਹਾਇਕ ਤਕਨਾਲੋਜੀ ਮੈਨੇਜਰ (ਆਤਮਾ) ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਬਲਾਕ ਪਠਾਨਕੋਟ ਨੂੰ ਲਗਾਤਾਰ ਪੰਜਵੀਂ ਵਾਰ ਪ੍ਰਦੂਸ਼ਣ ਮੁਕਤ ਬਨਾਉਣ ਦੇ ਟੀਚੇ ਨਾਲ ਜਾਗਰੁਕਤਾ ਮੁਹਿੰਮ ਦਾ ਦੂਜਾ ਪੜਾਅ 25 ਨਵੰਬਰ ਤੱਕ ਜਾਰੀ ਰੱਖਿਆ ਜਾਵੇਗਾ।ਉਨਾਂ ਕਿਹਾ ਕਿ ਬਲਾਕ ਪਠਾਨਕੋਟ ਵਿੱਚ ਅਜੇ ਤੱਕ ਕੋਈ ਵੀ ਪਰਾਲੀ ਨੂੰ ਅੱਗ ਲੱਗਣ ਦਾ ਵਾਕਿਆ ਦਰਜ਼ ਨਹੀਂ ਕੀਤਾ ਗਿਆ।
                ਉਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਅਕਤੂਬਰ ਮਹੀਨੇ ਦੌਰਾਨ ਬਲਾਕ ਪਠਾਨਕੋਟ ਦੀ ਵੱਖ-ਵੱਖ ਵਿਭਾਗਾਂ ਦੀ ਸਮੁੱਚੀ ਟੀਮ ਵਲੋਂ ਸਮੂਹ 194 ਪਿੰਡਾਂ ਤੱਕ ਪਹੁੰਚ ਕਰਕੇ ਗ੍ਰਾਮ ਪੰਚਾਇਤਾਂ ਨੂੰ ਝੋਨੇ ਦੀ ਪਰਾਲੀ ਸਾੜਣ ਬਾਰੇ ਮਤੇ ਪਵਾਉਣ ਲਈ ਬੇਨਤੀ ਕੀਤੀ ਸੀ।
ਬਲਾਕ ਪਠਾਨਕੋਟ (ਸਮੇਤ ਘਰੋਟਾ ਅਤੇ ਸੁਜਾਨਪੁਰ ਦੇ ਕੁੱਝ ਪਿੰਡਾਂ) ਵਲੋਂ ਭਰਪੂਰ ਸਹਿਯੋਗ ਦਿੱਤਾ ਗਿਆ ਅਤੇ ਹੁਣ ਤੱਕ 99 ਫੀਸਦੀ ਗ੍ਰਾਮ ਪੰਚਾਇਤਾਂ ਵਲੋਂ ਸਰਵਸੰਮਤੀ ਨਾਲ ਮਤੇ ਪਵਾ ਕੇ ਦੇ ਦਿੱਤੇ ਗਏ ਹਨ।ਉਨਾ ਕਿਹਾ ਕਿ ਇਸ ਤੋਂ ਇਲਾਵਾ 10 ਪਿੰਡ ਪੱਧਰ ‘ਤੇ ਕਿਸਾਨ ਜਾਗਰੁਕਤਾ ਕੈਂਪ ਲਗਾਏ ਗਏ ਹਨ ਅਤੇ ਸ਼ੋਸ਼ਲ ਮੀਡੀਆ, ਪਿੰਟ ਮੀਡੀਆ ਰਾਹੀਂ ਕਿਸਾਨਾਂ ਨੰ ਜਾਗਰੁਕ ਕੀਤਾ ਜਾ ਰਿਹਾ ਹੈ।
               ਉਨਾਂ ਕਿਹਾ ਕਿ ਪਰਾਲੀ ਨੂੰ ਸਾੜੇ ਬਗੈਰ ਕਣਕ ਦੀ ਬਿਜਾਈ ਹੈਪੀ ਸੀਡਰ ਅਤੇ ਸੁਪਰ ਸੀਡਰ ਨਾਲ ਕਰਨ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿੱਚ ਸੰਭਾਲ ਕੇ ਮਿੱਟੀ ਦੀ ਸਿਹਤ ਵਿੱਚ ਸੁਧਾਰ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
ਉਨਾਂ ਦੱਸਿਆ ਕਿ ਫੋਕਲ ਪੁਆਇੰਟ ਪੱਧਰ ‘ਤੇ ਕਣਕ ਦਾ ਬੀਜ਼ ਪਹੁੰਚ ਚੁੱਕਾ ਹੈ ਜਿਸ ਦੀ ਕੀਮਤ 1300/- ਰੁਪਏ ਪ੍ਰਤੀ 40 ਕਿਲੋ ਹੈ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …