ਕਿਸਾਨਾਂ ਨੂੰ ਸਮੇਂ ਸਿਰ ਹੋ ਰਹੀ ਹੈ ਵੇਚੇ ਝੋਨੇ ਦੀ ਅਦਾਇਗੀ – ਬਾਂਸਲ
ਧੂਰੀ, 27 ਅਕਤੂਬਰ (ਪ੍ਰਵੀਨ ਗਰਗ) – ਮਾਰਕਿਟ ਕਮੇਟੀ ਧੂਰੀ ਦੇ ਵਾਈਸ ਚੇਅਰਮੈਨ ਅਤੇ ੳੱਘੇ ਕਾਂਗਰਸੀ ਆਗੂ ਗੁਰਪਿਆਰ ਧੂਰਾ ਨੇ ਧੂਰੀ ਦੀ ਮਾਰਕਿਟ
ਕਮੇਟੀ ਅਧੀਨ ਪੈਂਦੀਆਂ ਮੰਡੀਆਂ ਵਿੱਚ ਕਿਸਾਨਾਂ ਤੋਂ ਝੋਨੇ ਦੀ ਕੀਤੀ ਜਾ ਰਹੀ ਖਰੀਦ ਦੇ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਭਾਗ ਨੂੰ ਦਿੱਤੀਆਂ ਸਖਤ ਹਦਾਇਤਾਂ ਦੇ ਚੱਲਦਿਆਂ ਖਰੀਦ ਦਾ ਕੰਮ ਨਿਰਵਿਘਨ ਜਾਰੀ ਹੈ।ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹਮੇਸ਼ਾਂ ਹੀ ਕਿਸਾਨ ਹਿਤੈਸ਼ੀ ਰਹੇ ਹਨ।ਇਸ ਵੇਲੇ ਵੀ ਪੰਜਾਬ ਵਿੱਚ ਖੇਤੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਲਈ ਹਰ ਪ੍ਰਕਾਰ ਦੀ ਕੁਰਬਾਨੀ ਦੇਣ ਲਈ ਤਿਆਰ ਹਨ।
ਇਸ ਸਮੇਂ ਅਨਾਜ ਮੰਡੀ ਧੂਰੀ ਦੇ ਇੱਕ ਆੜਤੀ ਅਤੇ ਨਗਰ ਕੌਂਸਲ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਬਾਂਸਲ ਨੇ ਖਰੀਦ ਪ੍ਰਬੰਧਾਂ ਬਾਰੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਫਸਲ ਦਾ ਵੱਡਾ ਹਿੱਸਾ ਪਹੁੰਚ ਚੁੱਕਾ ਹੈ ਅਤੇ ਕਿਸਾਨਾਂ ਨੂੰ ਖਰੀਦੇ ਗਏ ਝੋਨੇ ਦੀ ਅਦਾਇਗੀ ਵੀ ਸਮੇਂ ਸਿਰ ਕੀਤੀ ਜਾ ਰਹੀ ਹੈ।ਉਹਨਾਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਤਸੱਲੀਬਖਸ਼ ਤਰੀਕੇ ਨਾਲ ਕਰਵਾਏ ਜਾਣ ‘ਤੇ ਮੰਡੀ ਬੋਰਡ ਪੰਜਾਬ ਦੇ ਚੇਅਰਮੈਨ ਲਾਲ ਸਿੰਘ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕੀਤੀ।
Punjab Post Daily Online Newspaper & Print Media