Saturday, August 1, 2026

ਮਿਲਾਵਟਖੋਰਾਂ ਵਿਰੁੱਧ ਛੇੜਿਆ ਜਾਵੇ ਅਭਿਆਨ ਤੇ ਇੰਤਕਾਲ ਯਕੀਨੀ ਬਣਾਏ ਜਾਣ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ) – ਮਹੀਨਾਵਰ ਮੀਟਿੰਗਾਂ ਦੇ ਕੰਮਾਂ ਦੀ ਸਮੀਖਿਆ ਕਰਨ ਲਈ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਕੀਤੀ ਗਈ। ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਸਹਾਇਕ ਕਮਿਸ਼ਨਰ ਅਨਮਜੋਤ ਕੌਰ, ਐਸ.ਡੀ.ਐਮ ਵਿਕਾਸ ਹੀਰਾ, ਸ਼ਿਵਰਾਜ ਸਿੰਘ ਬੱਲ, ਮੈਡਮ ਅਲਕਾ ਕਾਲੀਆ, ਸ੍ਰੀਮਤੀ ਸੁਮਿਤ ਮੁਧ, ਸਿਵਲ ਸਰਜਨ ਨਵਦੀਪ ਸਿੰਘ, ਜਿਲ੍ਹਾ ਸਿਹਤ ਅਫਸਰ ਡਾ: ਅਮਨਦੀਪ ਸਿੰਘ , ਡਿਪਟੀ ਮੈਡੀਕਲ ਕਮਿਸ਼ਨਰ ਡਾ: ਇੰਦਰਮੋਹਨ ਗੁਪਤਾ, ਜਿਲ੍ਹਾ ਸਿਖਿਆ ਅਫਸਰ ਸਤਿੰਦਰਬੀਰ ਸਿੰਘ, ਉਪ ਜਿਲ੍ਹਾ ਸਿਖਿਆ ਅਫਸਰ ਮੈਡਮ ਰੇਖਾ ਮਹਾਜਨ, ਜਿਲ੍ਹਾ ਮਾਲ ਅਫਸਰ ਮੁਕੇਸ਼ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਰ ਸਨ।
                   ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖਹਿਰਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਤਿਓਹਾਰੀ ਸੀਜਨ ਸ਼ੁਰੂ ਹੋ ਚੁੱਕਾ ਹੈ ਅਤੇ ਕਈ ਦੁਕਾਨਦਾਰਾਂ ਵੱਲੋਂ ਮਠਿਆਈਆਂ ਰੰਗ ਬਿਰੰਗੇ ਰੰਗਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਜੋ ਕਿ ਸਿਹਤ ਲਈ ਕਾਫੀ ਨੁਕਸਾਨਦਾਇਕ ਹੈ।ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮਿਲਾਵਟਖੋਰਾਂ ਵਿਰੁੱਧ ਇਕ ਅਭਿਆਨ ਛੇੜਣ ਅਤੇ ਮਿਲਾਵਟਖੋਰਾਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।ਉਨ੍ਹਾਂ ਕਿਹਾ ਕਿ ਡੇਂਗੂ ਦੇ ਡੰਗ ਨੂੂੰ ਰੋਕਣ ਲਈ ਲਗਾਤਾਰ ਸ਼ਹਿਰ ਵਿੱਚ ਫਾਗਿੰਗ ਕਰਵਾਈ ਜਾਵੇ ਅਤੇ ਘਰਾਂ, ਦਫਤਰਾਂ ਦੀ ਚੈਕਿੰਗ ਨੂੰ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਕਿਤੇ ਡੇਂਗੂ ਦਾ ਲਾਰਵਾ ਮਿਲਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
                  ਮਾਲ ਅਫਸਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਜਮੀਨਾਂ ਦੇ ਇੰਤਕਾਲਾਂ ਨੂੰ ਸਮੇਂ ਸਿਰ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਸਮੇਂ ਸਮੇਂ ਸਿਰ ਤੇ ਨਿਸ਼ਾਨਦੇਹੀ ਮੁਕੰਮਲ ਕੀਤੀਆਂ ਜਾਣ।ਉਨ੍ਹਾਂ ਨੇ ਮਾਲ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਉੋਹ ਸਮੇਂ ਸਮੇਂ ਸਿਰ ਮਾਲ ਵਿਭਾਗ ਦੇ ਰਿਕਾਰਡ ਨੂੰ ਚੈਕ ਕਰਨ ਅਤੇ ਜੇਕਰ ਉਸ ਵਿੱਚ ਕੋਈ ਊਣਤਾਈ ਪਾਈ ਜਾਂਦੀ ਹੈ ਤਾਂ ਤੁਰੰਤ ਧਿਆਨ ਵਿੱਚ ਲਿਆਉਣ।
                 ਸਿਖਿਆ ਵਿਭਾਗ ਦੇ ਕੰਮਾਂ ਦੀ ਸਮੀਖਿਆ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਰਦੀਆਂ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ ਅਤੇ ਸਕੂਲੀ ਬੱਚਿਆਂ ਨੂੰ ਯੂਨੀਫਾਰਮ ਦੇ ਨਾਲ ਨਾਲ ਸਵੈਟਰ ਵੀ ਮੁਹੱਈਆ ਕਰਵਾਏ ਜਾਣ। ਇਸ ਮੌਕੇ ਜਿਲ੍ਹਾ ਸਿਖਿਆ ਅਫਸਰ ਸਤਿੰਦਰਬੀਰ ਸਿੰਘ ਨੇ ਦੱਸਿਆ ਕਿ ਕੋਵਿਡ-19 ਦੌਰਾਨ ਅਧਿਆਪਕਾਂ ਵੱਲੋਂ ਪੜ੍ਹਾਈ ਲਈ ਬੱਚਿਆਂ ਤੱਕ ਪਹੁੰਚ ਕੀਤੀ ਗਈ ਸੀ ਅਤੇ ਉਸ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ।ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਪੜ੍ਹਾਈ ਨਾਲ ਜੋੜਣ ਲਈ ਦੂਰਦਰਸ਼ਨ ਤੇ ਪ੍ਰੋਗਰਾਮ ਵੀ ਸ਼ੁਰੂ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਨਾਲ 38 ਫੀਸਦੀ ਤੋਂ ਜਿਆਦਾ ਬੱਚਿਆਂ ਦੀ ਐਨਰੋਲਮੈਂਟ ਸਰਕਾਰੀ ਸਕੂਲਾਂ ਵਿੱਚ ਹੋਈ ਹੈ।ਉਪ ਜਿਲ੍ਹਾ ਸਿਖਿਆ ਅਫਸਰ ਪ੍ਰਾਇਮਰੀ ਸ੍ਰੀਮਤੀ ਰੇਖਾ ਮਹਾਜਨ ਨੇ ਦੱਸਿਆ ਕਿ ਜਿਲੇ੍ਹ ਵਿੱਚ 832 ਦੇ ਕਰੀਬ ਪ੍ਰਾਇਮਰੀ ਸਕੂਲ ਹਨ ਜਿੰਨਾਂ ਵਿੱਚ 816 ਸਕੂਲ ਪੂਰੀ ਤਰ੍ਹਾਂ ਸਮਾਰਟ ਸਕੂਲ ਬਣ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 46 ਪ੍ਰਾਇਮਰੀ ਸਕੂਲਾਂ ਨੂੰ ਪੂਰੀ ਤਰ੍ਹਾਂ ਮੋਡੀਫਾਈ ਕਰਕੇ ਐਲ.ਈ.ਡੀ ਪ੍ਰਾਜੈਕਟਰ, ਸੀ.ਸੀ.ਟੀ.ਵੀ ਕੈਮਰੇ, ਨਵੇਂ ਕਲਾਸ ਰੂਮ ਬਣਾਏ ਗਏ ਹਨ ਅਤੇ ਬੱਚਿਆਂ ਲਈ ਪਖਾਨਿਆਂ ਦਾ ਨਿਰਮਾਣ ਵੀ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਕੋਵਿਡ 19 ਦੌਰਾਨ ਬੱਚਿਆਂ ਨੂੰ ਮਿਡ ਡੇ ਮੀਲ ਦਾ ਸੁੱਕਾ ਰਾਸ਼ਨ ਮੁਹੱਈਆ ਕਰਵਾਇਆ ਗਿਆ ਅਤੇ ਸਮੇਂ ਸਮੇਂ ਸਿਰ ਇਸ ਦੀ ਗੁਣਵੱਤਾ ਦੀ ਜਾਂਚ ਵੀ ਕੀਤੀ ਜਾ ਰਹੀ ਹੈ।ਸ੍ਰੀਮਤੀ ਰੇਖਾ ਮਹਾਜਨ ਨੇ ਦੱਸਿਆ ਕਿ ਸਕੂਲੀ ਬੱਚਿਆਂ ਨੂੰ ਯੂਨੀਫਾਰਮ ਦੇ ਨਾਲ ਨਾਲ ਮਾਸਕ ਵੀ ਦਿੱਤੇ ਜਾ ਰਹੇ ਹਨ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …