Tuesday, June 23, 2026

ਵਿਭਾਗੀ ਹਦਾਇਤਾਂ ਅਨੁਸਾਰ ਸਕੂਲ `ਚ ਵਿਦਿਆਰਥੀ ਹੋਏ ਹਾਜ਼ਰ

ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ) – ਕਰੋਨਾ ਵਾਇਰਸ ਦੇ ਚੱਲਦਿਆਂ ਸੱਤ ਮਹੀਨਿਆਂ ਬਾਅਦ ਵਿਭਾਗੀ ਹਦਾਇਤਾਂ ਅਨੁਸਾਰ ਵਿਦਿਆਰਥੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ (ਲੜ਼ਕੇ) ਵਿਖੇ ਹਾਜ਼ਰ ਹੋਏ।ਸਕੂਲ ਪ੍ਰਿੰਸੀਪਲ ਮੈਡਮ ਮੋਨਿਕਾ ਨੇ ਦੱਸਿਆ ਕਿ ਸਕੂਲ ਵਲੋਂ ਸਰਕਾਰੀ ਹਦਾਇਤਾਂ ਅਨੁਸਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।ਸਕੂਲ ਗੇਟ ‘ਤੇ ਹੀ ਵਿਦਿਆਰਥੀਆਂ ਦੀ ਥਰਮਲ ਸਕੈਨਿੰਗ ਕੀਤੀ ਗਈ ਅਤੇ ਉਹਨਾਂ ਨੂੰ ਸੈਨੇਟਾਈਜ਼ ਕੀਤਾ ਗਿਆ।ਸਕੂਲ ਦੀਆਂ ਜਮਾਤਾਂ ਵਿੱਚ ਵੀ ਵਿਦਿਆਰਥੀਆਂ ਨੂੰ ਸੋਸ਼ਲ ਡਿਸਟੈਂਸ ਦਾ ਧਿਆਨ ਰੱਖਦੇ ਹੋਏ ਉਚਿਤ ਦੂਰੀ ‘ਤੇ ਬਿਠਾਇਆ ਗਿਆ।ਉਨਾਂ ਕਿਹਾ ਕਿ ਵਿਦਿਆਰਥੀਆਂ ਤੋਂ ਉਹਨਾਂ ਦੇ ਮਾਪਿਆ ਵਲੋਂ ਦਿੱਤੇ ਸਵੈ ਘੋਸ਼ਣਾ ਪੱਤਰ ਵੀ ਪ੍ਰਾਪਤ ਕੀਤੇ ਗਏ ਹਨ।
                  ਜਿਲ੍ਹਾ ਸਿੱਖਿਆ ਅਫਸਰ ਸਤਿੰਦਰਬੀਰ ਸਿੰਘ ਵਲੋਂ ਸਕੂਲ ਦਾ ਨਿਰੀਖਣ ਕੀਤਾ ਗਿਆ।ਉਹਨਾਂ ਨੇ ਸਕੂਲ ਵਲੋਂ ਕੀਤੇ ਸੁਰੱਖਿਆ ਪ੍ਰਬੰਧਾਂ ‘ਤੇ ਸੰਤੁਸ਼ਟੀ ਜ਼ਾਹਰ ਕੀਤੀ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …