Friday, September 25, 2026

ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਹੋਇਆ ਕੋਰੋਨਾ ਟੈਸਟ

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸਥਾਨਕ ਵੱਲਾ ਵੇਰਕਾ ਬਾਈਪਾਸ ਸਥਿਤ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਦੇਸ ਰਾਜ ਦੇ ਨਿਰਦੇਸ਼ਾਂ ‘ਤੇ ਬਲਾਕ ਐਕਸਟੈਂਸ਼ਨ ਟਰੇਨਰ ਸੁਮਿਤ ਸ਼ਰਮਾ ਦੀ ਦੇਖ-ਰੇਖ ਹੇਠ ਹੋਮਿਓਪੈਥਿਕ ਮੈਡੀਕਲ ਅਫਸਰ ਡਾ. ਢਿੱਲੋਂ, ਲੈਬ ਟੈਕਨੀਸ਼ੀਅਨ ਰਜਿੰਦਰ ਕੁਮਾਰ ਅਤੇ ਸੁਰਿੰਦਰ ਕੌਰ ਨੇ 250 ਤੋਂ ਜਿਆਦਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦੇ ਕੋਰੋਨਾ ਟੈਸਟ ਕੀਤੇ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੰਵੇਦਨਸ਼ੀਲ ਸਮੇਂ ਸਿਹਤ ਵਿਭਾਗ ਵਲੋ ਜਾਰੀ ਸਾਵਧਾਨੀਆਂ ਦਾ ਪਾਲਣ ਕਰਕੇ ਹੀ ਖਤਰਨਾਕ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।ਕੋਰੋਨਾ ਟੈਸਟ ਵੀ ਇਹਨਾਂ ਸਾਵਧਾਨੀਆਂ ਦਾ ਇੱਕ ਮਹੱਤਵਪਰੂਨ ਅੰਗ ਹੈ।ਇਹ ਟੈਸਟ ਕਰਵਾਉਣਾ ਸਾਡੇ ਸਾਰਿਆਂ ਲਈ ਬਹੁਤ ਜਰੂਰੀ ਹੈ।ਉਨਾਂ ਨੇ ਸਹਿਯੋਗ ਲਈ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦਾ ਧੰਨਵਾਦ ਕੀਤਾ ਅਤੇ ਮੈਡੀਕਲ ਟੀਮ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …