Tuesday, November 24, 2026

ਸੇਵਾਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਚੀਫ ਅਕਾਊਂਟੈਂਟ ਇੰਦਰਪਾਲ ਸਿੰਘ ਦਾ ਸਨਮਾਨ

ਅੰਮ੍ਰਿਤਸਰ, 31 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੀਫ਼ ਅਕਾਊਂਟੈਂਟ ਇੰਦਰਪਾਲ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਵਿੱਚ 33 ਸਾਲ ਦੇ ਕਰੀਬ ਸੇਵਾ ਨਿਭਾਈ।ਇੰਦਰਪਾਲ ਸਿੰਘ ਦੀ ਸੇਵਾ ਮੁਕਤੀ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ ਨੇ ਆਖਿਆ ਕਿ ਗੁਰੂ ਘਰ ਸੇਵਾਵਾਂ ਪ੍ਰਾਪਤ ਹੋਣੀਆਂ ਪਰਮਾਤਮਾ ਦੀ ਕਿਰਪਾ ਸਦਕਾ ਹੀ ਸੰਭਵ ਹੈ। ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਇੰਦਰਪਾਲ ਸਿੰਘ ਦੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ।ਉੇਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ।
                     ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਸਕੱਤਰ ਹਰਜਿੰਦਰ ਸਿੰਘ ਕੈਰੋਂਵਾਲ, ਗੁਰਿੰਦਰ ਸਿੰਘ ਮਥਰੇਵਾਲ, ਚੀਫ ਅਕਾਊਂਟੈਂਟ ਮਿਲਖਾ ਸਿੰਘ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਮੁਖਤਾਰ ਸਿੰਘ ਕੁਹਾੜਕਾ, ਗੋਪਾਲ ਸਿੰਘ, ਮਨਜਿੰਦਰ ਸਿੰਘ, ਬੀਬੀ ਸਵਿੰਦਰ ਕੌਰ ਆਦਿ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …