ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) – ਸਥਾਮਕ ਤਰਨ ਤਾਰਨ ਰੋਡ ਡੇਰਾ ਕਾਰ ਸੇਵਾ ਸੰਤ ਭੂਰੀ ਵਾਲੇ ਨਿਰਮਲੇ ਤਪੋਬਨ ਵਿਖੇ ਸੰਪਰਦਾ ਦੇ ਸੰਸਥਾਪਕ ਸੰਤ
ਬਾਬਾ ਜੈਮਲ ਸਿੰਘ, ਸੰਤ ਬਾਬਾ ਗੁਰਦਿਆਲ ਸਿੰਘ ਅਤੇ ਸੰਤ ਬਾਬਾ ਨਾਮਦਾਨ ਸਿੰਘ ਭੂਰੀ ਵਾਲਿਆਂ ਦੀ ਸਲਾਨਾ ਬਰਸੀ ਮਨਾਈ ਗਈ।ਸਮਾਗਮ ਦੋਰਾਨ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੰਤ ਬਾਬਾ ਜੈਮਲ ਸਿੰਘ ਜੀ ਨੇ ਜੀਵਨ ਭਰ ਗੁਰੂ ਘਰ ’ਚ ਹੱਥੀਂ ਸੇਵਾ ਕੀਤੀ ਅਤੇ ਨਾਮ ਬਾਣੀ ਦਾ ਸਿਮਰਨ ਕਰਦਿਆਂ ਸੰਗਤਾਂ ਨੂੰ ਵੀ ਸੇਵਾ ਕਰਨ ਲਈ ਪ੍ਰੇਰਿਆ।ਸੰਤ ਬਾਬਾ ਕਸ਼ਮੀਰ ਸਿੰਘ ਤੇ ਸੰਤ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਨੇ ਇਤਿਹਾਸਕ ਅਸਥਾਨਾਂ ’ਚ ਅਤਿ ਅਧੁਨਿਕ ਤੇ ਮਿਆਰੀ ਕਾਰਜ਼ਾਂ ਤੋਂ ਇਲਾਵਾ ਵਾਤਾਵਰਣ ਦੀ ਸਾਂਭ ਸੰਭਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਦੀ ਰੋਜ਼ਾਨਾ ਸਫਾਈ ਦੇ ਵੱਡੇ ਉਪਰਾਲੇ ਕੀਤੇ ਹਨ।ਕੋਰੋਨਾ ਮਹਾਮਾਰੀ ਦੇ ਭਿਆਨਕ ਸੰਕਟ ਸਮੇਂ ਲੋੜਵੰਦਾਂ ਤੇ ਇਕਾਂਤਵਾਸ ਕੇਂਦਰਾਂ ’ਚ ਲੰਗਰ ਪਹੁੰਚਾਉਣ ਦੀ ਉਨਾਂ ਵਲੋਂ ਨਿਭਾਈ ਗਈ ਸੇਵਾ ਵੀ ਬੇਹੱਦ ਸ਼ਲਾਘਾਯੋਗ ਹੈ।
ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਏ ਮਸਕੀਨ, ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿ. ਰਘਬੀਰ ਸਿੰਘ, ਗੁ. ਬੰਗਲਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ, ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਮਹੰਤ ਰੇਸ਼ਮ ਸਿੰਘ ਨਿਰਮਲ ਪੰਚਾਇਤੀ ਅਖਾੜਾ ਕਨਖਲ, ਮਹੰਤ ਜਗਜੀਤ ਸਿੰਘ ਸੰਤਪੁਰਾ ਤੇ ਮਹੰਤ ਜੁਗਰਾਜ ਸਿੰਘ ਲੋਪੋ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈੀ ।
ਇਸ ਸਮੇਂ ਸੰਤ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਹਲਕਾ ਦੱਖਣੀ ਦੇ ਇੰਚਾਰਜ਼ ਤਲਬੀਰ ਸਿੰਘ ਗਿੱਲ, ਮੇਅਰ ਕਰਮਜੀਤ ਸਿੰਘ ਰਿੰਟੂ, ਐਸ.ਡੀ.ਐਮ ਸ਼ਿਵਰਾਜ ਸਿੰਘ ਬੱਲ, ਗੁਰਪ੍ਰਤਾਪ ਸਿੰਘ ਟਿੱਕਾ, ਭਾਈ ਰਜਿੰਦਰ ਸਿੰਘ ਮਹਿਤਾ, ਬਾਵਾ ਸਿੰਘ ਗੁਮਾਨਪੁਰਾ, ਭਾਈ ਮਨਜੀਤ ਸਿੰਘ, ਗੁਰਪ੍ਰੀਤ ਸਿੰਘ ਝੱਬਰ, ਭਾਈ ਰਾਮ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ (ਸਾਰੇ ਮੈਂਬਰ ਸ਼ੋ੍ਰਮਣੀ ਕਮੇਟੀ), ਅਵਤਾਰ ਸਿੰਘ ਟਰੱਕਾਂ ਵਾਲੇ, ਸੰਤ ਹਾਕਮ ਸਿੰਘ ਗੰਡਾ ਸਿੰਘ ਵਾਲਾ, ਮਹੰਤ ਜਗਤਾਰ ਸਿੰਘ ਸੈਕਟਰੀ, ਮਹੰਤ ਗੋਪਾਲ ਸਿੰਘ ਕੋਠਾਰੀ, ਮਹੰਤ ਸੰਤੋਖ ਸਿੰਘ (ਪ੍ਰਧਾਨ ਮਾਲਵਾ ਮੰਡਲ), ਮਹੰਤ ਹਰਬੰਸ ਸਿੰਘ ਚੀਮਾ, ਮਹੰਤ ਪ੍ਰੀਤਮ ਸਿੰਘ ਆਦਮਪੁਰ, ਮਹੰਤ ਸਰਬਜੀਤ ਸਿੰਘ, ਬਾਬਾ ਅਵਤਾਰ ਸਿੰਘ ਧੱਤਲ, ਮਹੰਤ ਜੋਗਿੰਦਰ ਸਿੰਘ, ਮਹੰਤ ਮਹਿੰਦਰ ਸਿੰਘ ਜਨੇਰ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਮਹੰਤ ਰਣਜੀਤ ਸਿੰਘ ਗੁਨਿਆਣਾ ਮੰਡੀ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਸੱਜਣ ਸਿੰਘ ਬੇਰ ਸਾਹਿਬ, ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ ਵਾਲੇ, ਬਾਬਾ ਜੋਗਿੰਦਰ ਸਿੰਘ ਖੰਡਿਆਲਾ, ਬਾਬਾ ਨਿਰਮਲ ਸਿੰਘ ਖਡੂਰ ਸਾਹਿਬ ਵਾਲੇ, ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਠੇਕੇਦਾਰ, ਮਹੰਤ ਕਰਮਜੀਤ ਸਿੰਘ, ਮਹੰਤ ਦਲਬੀਰ ਸਿੰਘ, ਕੌਂਸਲਰ ਜਰਨੈਲ ਸਿੰਘ ਢੋਟ, ਮਾਲਕ ਸਿੰਘ ਸੰਧੂ, ਕੁਲਦੀਪ ਸਿੰਘ ਪੰਡੋਰੀ, ਦਲਬੀਰ ਸਿੰਘ ਮੰਮਣਕੇ, ਅਮਰਜੀਤ ਸਿੰਘ ਸ਼ਬਦ ਚੋਂਕੀ ਵਾਲੇ ਤੇ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media