Monday, April 27, 2026

ਨਵੰਬਰ 1984 ਦਾ ਸਿੱਖ ਕਤਲੇਆਮ ਕੌਮ ਕਦੇ ਭੁਲਾ ਨਹੀਂ ਸਕਦੀ- ਲੌਂਗੋਵਾਲ

ਸ਼ਹੀਦਾਂ ਦੀ ਯਾਦ ’ਚ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਅੰਮ੍ਰਿਤਸਰ, 2 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਨਵੰਬਰ 1984 ਵਿਚ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ’ਚ ਕੀਤੇ ਗਏ ਸਿੱਖ ਕਤਲੇਆਮ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਲੌਂਗੋਵਾਲ ਨੇ ਆਖਿਆ ਕਿ ਹਰ ਸਾਲ ਜੂਨ ਅਤੇ ਨਵੰਬਰ ਮਹੀਨਾ ਆਉਂਦਿਆਂ ਹੀ ਸਿੱਖ ਕੌਮ ਦੇ ਜ਼ਖ਼ਮ ਰਿਸਣ ਲੱਗਦੇ ਹਨ।ਸਿੱਖ ਕਤਲੇਆਮ ਦੇ ਦੋਸ਼ੀ ਸਾਹਮਣੇ ਹੋਣ ਦੇ ਬਾਵਜ਼ੂਦ ਵੀ ਉਨ੍ਹਾਂ ਨੂੰ ਅਜੇ ਤੀਕ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ।ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਕਾਂਗਰਸ ਨੇ ਸਿੱਖਾਂ ਨਾਲ ਸਦਾ ਹੀ ਧੱਕਾ ਕੀਤਾ ਹੈ।
              ਨਵੰਬਰ 1984 ਦੇ ਸਿੱਖ ਕਤਲੇਆਮ ਸਮੇਂ ਸ਼ਹੀਦ ਕੀਤੇ ਗਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ‘ਚ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰੇਮ ਸਿੰਘ ਨੇ ਸ਼ਹੀਦਾਂ ਨਮਿਤ ਅਰਦਾਸ ਕੀਤੀ।ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸਟਾਫ਼ ਸਮੇਤ ਸੰਗਤਾਂ ਮੌਜੂਦ ਸਨ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …