ਧੂਰੀ, 3 ਨਵੰਬਰ (ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਡੀ) ਦੇ ਆਗੂ ਪਰਮਜੀਤ ਸਿੰਘ ਪੰਮਾ ਬਾਠ ਅਤੇ ਤਲਵੀਰ ਧਨੇਸਰ ਐਮ.ਡੀ ਧਨੇਸਰ ਬੱਸ ਨੇ ਕਿਹਾ ਹੈ
ਕਿ ਕੇਂਦਰ ਦੀ ਭਾਜਪਾ ਸਰਕਾਰ ਹਰ ਰੋਜ ਕਿਸਾਨ ਵਿਰੋਧੀ ਨਵੇਂ ਕਾਨੂੰਨ ਬਣਾ ਕੇ ਕਿਸਾਨੀ ਨੂੰ ਖਤਮ ਕਰਨ ‘ਤੇ ਤੁਲੀ ਹੈ।ਪਹਿਲਾਂ ਖੇਤੀ ਵਿਰੁੱਧ ਤਿੰਨ ਆਰਡੀਨੈਂਸ ਪਾਸ ਕਰਨ ਤੋਂ ਬਾਅਦ ਹੁਣ ਪ੍ਰਦੂਸ਼ਣ ਫੈਲਾਉਣ ਵਾਲਿਆਂ ਖਿਲਾਫ ਬਣਾਏ ਕਾਨੂੰਨ ਵਿੱਚ ਇੱਕ ਕਰੋੜ ਰੁਪਏ ਦਾ ਜੁਰਮਾਨਾ ਅਤੇ ਪੰਜ ਸਾਲ ਦੀ ਸਜ਼ਾ ਦੇ ਘੇਰੇ ਵਿੱਚ ਵੀ ਕਿਸਾਨਾਂ ਨੂੰ ਫਸਾਉਣ ਦੀ ਸਾਜਿਸ਼ ਘੜੀ ਜਾ ਰਹੀ ਹੈ।ਕੇਂਦਰ ਸਰਕਾਰ ਡਰਾ ਕੇ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣਾ ਚਾਹੁੰਦੀ ਹੈ।ਉਹਨਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਇਸ ਦਾ ਖਾਮਿਆਜ਼ਾ ਭੁਗਤਣਾ ਪਵੇਗਾ।
ਇਸ ਮੌਕੇ ਭਗਵੰਤ ਸਿੰਘ ਭੱਟੀਆਂ, ਗੁਰਵਿੰਦਰ ਸਿੰਘ ਗੋਗੀ, ਪਰਮਜੀਤ ਸਿੰਘ ਜੀਤੀ, ਸੁਖਵਿੰਦਰ ਸਿੰਘ ਬਾਵਾ ਅਤੇ ਕੁਲਦੀਪ ਸਿੰਘ ਬਟੂਹਾ ਆਦਿ ਵੀ ਹਾਜ਼ਰ ਸਨ।
Check Also
ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media