ਧੂਰੀ, 3 ਨਵੰਬਰ (ਪ੍ਰਵੀਨ ਗਰਗ) – ਆਲ ਇੰਡੀਆ ਐਫ.ਸੀ.ਆਈ ਐਗਜ਼ੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਅਤੇ ਸਮਾਜਸੇਵੀ ਐਸ.ਐਸ ਚੱਠਾ ਨੇ
ਕਿਹਾ ਕਿ ਸਮਾਸਜੇਵੀ ਸੰਸਥਾ ਵਿਸ਼ਵਾਸ ਫਾਊਂਡੇਸ਼ਨ ਵੱਲੋਂ ਹਲਕਾ ਧੂਰੀ ਦੀਆਂ ਗਰੀਬ ਲੋੜਵੰਦ ਵਿਦਿਆਰਥਣਾਂ ਨੂੰ ਸਵੈ-ਨਿਰਭਰ ਬਨਾਉਣ ਲਈ ਮੁਫਤ ਕੰਪਿਊਟਰ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ।ਉਹਨਾਂ ਕਿਹਾ ਕਿ ਹਲਕਾ ਧੂਰੀ ਦੇ ਪਿੰਡਾਂ ਵਿੱਚ ਅਜੇ ਵੀ ਅਨੇਕਾਂ ਗਰੀਬ ਲੋੜਵੰਦ ਪਰਿਵਾਰ ਅਜਿਹੇ ਹਨ, ਜਿੰਨਾਂ ਦੇ ਬੱਚੇ ਆਤਮ-ਨਿਰਭਰ ਨਹੀਂ ਹਨ। ਸਰਕਾਰ ਦੇ ਘਰ-ਘਰ ਰੋਜਗਾਰ ਦੇ ਦਾਅਵੇ ਖੋਖਲੇ ਸਾਬਤ ਹੋ ਕੇ ਰਹਿ ਗਏ ਹਨ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵਿਸ਼ਵਾਸ ਫਾਊਂਡੇਸ਼ਨ ਵੱਲੋਂ ਧੂਰੀ ਵਿਖੇ ਕੰਪਿਊਟਰ ਸੈਂਟਰ ਖੋਲ੍ਹ ਕੇ ਪਿੰਡਾਂ ਦੀਆਂ ਲੜਕੀਆਂ ਨੂੰ ਮੁਫਤ ਕੰਪਿਊਟਰ ਸਿੱਖਿਆ ਦੇਣ ਦੇ ਟੀਚੇ ਤਹਿਤ ਪੰਚਾਂ-ਸਰਪੰਚਾਂ ਨਾਲ ਵਿਚਾਰ-ਵਟਾਂਦਰਾ ਕਰਕੇ ਗਰੀਬੀ ਰੇਖਾ ਤੋਂ ਥੱਲੇ੍ ਰਹਿ ਰਹੇ ਪਰਿਵਾਰਾਂ ਦੀਆਂ ਲੜਕੀਆਂ ਨੂੰ ਪਹਿਲ ਦੇ ਅਧਾਰ ‘ਤੇ ਕੰਪਿਊਟਰ ਸਿੱਖਿਆ ਦੇ ਨਾਲ-ਨਾਲ ਮੁਫਤ ਸਿਲਾਈ-ਕਢਾਈ ਦੀ ਸਿੱਖਿਆ ਵੀ ਦਿੱਤੀ ਜਾਵੇਗੀ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media