ਅੰਮ੍ਰਿਤਸਰ, 3 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲਦੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸਕੂਲਾਂ ਦੇ ਸਟਾਫ਼ ਵਲੋਂ ਸ੍ਰੀ ਜਪੁ ਜੀ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਦਾ ਗਾਇਨ ਕੀਤਾ ਗਿਆ।
ਪਬਲਿਕ ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਪ੍ਰਿੰਸੀਪਲ ਨਿਰਮਲਜੀਤ ਕੌਰ ਨੇ ਪ੍ਰਕਾਸ਼ ਗੁਰਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵਲੋਂ ਦਿਖਾਏ ਗਏ ਸੱਚੇ ਮਾਰਗ ’ਤੇ ਚੱਲਣਾ ਚਾਹੀਦਾ ਹੈ।ਉਨਾਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਫ਼ਲਸਫ਼ੇ ਅਤੇ ਜੀਵਨ ਤੋਂ ਸਿੱਖਿਆ ਲੈਣ ਲਈ ਕਿਹਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …