ਕਪੂਰਥਲਾ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲਾ ਪ੍ਰਸਾਸ਼ਨ ਕਪੂਰਥਲਾ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਪਟਾਕਿਆਂ ਦੇ ਆਰਜ਼ੀ ਸਟੋਰੇਜ਼ ਤੇ ਵਿਕਰੀ ਲਈ
ਸੇਵਾ ਕੇਂਦਰਾਂ ਰਾਹੀਂ ਪ੍ਰਾਪਤ ਹੋਈਆਂ ਦਰਖਾਸਤਾਂ ਵਿਚੋਂ 17 ਆਰਜ਼ੀ ਲਾਇਸੰਸ ਜਾਰੀ ਕਰਨ ਲਈ ਡਰਾਅ ਹੁਣ 6 ਨਵੰਬਰ (ਸ਼ੁੱਕਰਵਾਰ) ਨੂੰ ਜਿਲਾ ਪ੍ਰਸ਼ਾਸ਼ਕੀ ਕੰਪਲੈਕਸ ਦਫਤਰ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਮੀਟਿੰਗ ਹਾਲ ਵਿਚ ਸਵੇਰੇ 10.30 ਵਜੇ ਸਵੇਰੇ ਕੱਢਿਆ ਜਾਵੇਗਾ।
ਡਿਪਟੀ ਕਮਿਸ਼ਨਰ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪਹਿਲਾਂ ਇਹ ਡਰਾਅ ਮਿਤੀ 5 ਨਵੰਬਰ (ਦਿਨ ਵੀਰਵਾਰ) ਨੂੰ ਸਵੇਰੇ 11 ਵਜੇ ਕੱਢਿਆ ਜਾਣਾ ਸੀ, ਪਰ ਕੁੱਝ ਨਾ ਟਾਲੇ ਜਾ ਸਕਣ ਵਾਲੇ ਕਾਰਨਾਂ ਕਰਕੇ ਹੁਣ ਡਰਾਅ 6 ਨਵੰਬਰ ਨੂੰ ਕੱਢਿਆ ਜਾਵੇਗਾ।ਉਨਾਂ ਕਿਹਾ ਕਿ ਸਬੰਧਿਤ ਬਿਨੈਕਾਰ ਮਿੱਥੇ ਸਮੇਂ `ਤੇ ਜਿਲਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਮੀਟਿੰਗ ਹਾਲ ਵਿੱਚ ਪਹੁੰਚਣ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media