ਪਠਾਨਕੋਟ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਸੈਣੀ ਮੁੱਖ
ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚਲਾਈ ਜਾ ਰਹੀ ਮੁਹਿੰਮ ਸਦਕਾ ਬਲਾਕ ਪਠਾਨਕੋਟ (ਸਮੇਤ ਘਰੋਟਾ ਬਲਾਕ) ਵਿੱਚ ਕੋਈ ਵੀ ਪਰਾਲੀ ਨੂੰ ਅੱਗ ਲੱਗਣ ਦਾ ਵਾਕਿਆ ਦਰਜ਼ ਨਹੀਂ ਕੀਤਾ ਗਿਆ, ਜਿਸ ਸਦਕਾ ਬਲਾਕ ਪਠਾਨਕੋਟ ਪੰਜਾਬ ਦਾ ਪਹਿਲਾ ਧੂੰਆਂ ਰਹਿਤ ਬਲਾਕ ਬਣ ਗਿਆ ਹੈ।
ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅਗਲੇ 8-10 ਦਿਨ ਬਹੁਤ ਅਹਿਮ ਹਨ, ਕਿਉਕਿ ਇਸ ਸਮੇਂ ਦੌਰਾਨ ਕਿਸਾਨਾਂ ਵਲੋਂ ਕਣਕ ਦੀ ਬਿਜ਼ਾਈ ਕਰਨ ਲਈ ਖੇਤਾਂ ਦੀ ਤਿਆਰੀ ਕੀਤੀ ਜਾਣੀ ਹੈ।
ਉਨਾਂ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਣ ਨਾਲ ਹੋਣ ਵਾਲੇ ਨੁਕਸਾਨ ਅਤੇ ਖੇਤੀ ਵਿੱਚ ਪਰਾਲੀ ਦੀ ਸੰਭਾਲ ਬਾਰੇ ਜਾਗਰੂਕ ਕਰਨ ਲਈ ਸੋਸ਼ਲ ਅਤੇ ਪਿੰਟ ਮੀਡੀਆ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ।ਜਿਸ ਰਾਹੀਂ ਪਿਛਲੇ ਲੰਬੇ ਸਮੇਂ ਤੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕੁੱਝ ਅਗਾਂਹਵਧੂ ਸੋਚ ਦੇ ਧਾਰਨੀ ਕਿਸਾਨਾਂ ਦੀਆਂ ਸਫਲ ਕਹਾਣੀਆਂ ਛਪਵਾਈਆਂ ਜਾ ਰਹੀਆਂ ਹਨ ਤਾਂ ਜੋ ਬਾਕੀ ਕਿਸਾਨ ਪ੍ਰੇਰਣਾ ਲੈ ਸਕਣ।ਉਨਾਂ ਦੱਸਿਆ ਕਿ ਬਲਾਕ ਪਠਾਨਕੋਟ ਵਿੱਚ ਕੁੱਲ 13663 ਹੈਕਟੇਅਰ ਰਕਬੇ ਵਿੱਚੋਂ 10906 ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸ਼ਤ ਕੀਤੀ ਗਈ ਸੀ, ਜਿਸ ਤੋਂ ਤਕਰੀਬਨ ਸੱਤਰ ਹਜ਼ਾਰ ਟਨ ਝੋਨੇ ਦੀ ਪਰਾਲੀ ਪੈਦਾ ਹੋਈ ਹੈ।
ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਬਿਲਕੁੱਲ ਅੱਗ ਨਾ ਲਗਾਉਣ, ਜੇਕਰ ਕਣਕ ਦੀ ਬਿਜ਼ਾਈ ਲਈ ਕਿਸੇ ਵੀ ਖੇਤੀ ਮਸ਼ੀਨਰੀ ਦੀ ਜ਼ਰੂਰਤ ਪੈਂਦੀ ਹੈ ਤਾਂ ਸੰਬੰਧਤ ਖੇਤੀ ਅਧਿਕਾਰੀਆਂ/ ਕਰਮਚਾਰੀਆਂ ਨਾਲ ਸੰਪਰਕ ਕਰਨ ਤਾਂ ਜੋ ਲੋੜੀਂਦੀ ਖੇਤੀਬਾੜੀ ਮਸ਼ੀਨਰੀ ਦਾ ਕਿਰਾਏ ਤੇ ਪ੍ਰਬੰਧ ਕੀਤਾ ਜਾ ਸਕੇ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media