Friday, May 1, 2026

ਕੌਮਾਂਤਰੀ ਹਵਾਈ ਅੱਡੇ ’ਤੇ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) – ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਅੱਜ ਸਮੂਹ ਸਟਾਫ, ਵੱਖ-ਵੱਖ ਏਅਰਲਾਈਨਜ਼ ਦੇ ਸਟਾਫ ਅਤੇ ਸਕਿਓਰਿਟੀ ਸਟਾਫ ਵੱਲੋਂ ਸ੍ਰੀ ਗੁਰੂ ਰਾਮ ਦਾਸ ਦੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਇਹ ਸ਼ੁਰੂਆਤ ਪਿਛਲੇ ਸਾਲ ਤੋਂ ਕੀਰਤਨ ਸਮਾਗਮ ਨਾਲ ਕੀਤੀ ਗਈ ਸੀ।ਇਸ ਤੋਂ ਪਹਿਲਾਂ ਪ੍ਰਕਾਸ਼ ਪੁਰਬ ’ਤੇ ਸਿਰਫ ਅਰਦਾਸ ਹੀ ਕੀਤੀ ਜਾਂਦੀ ਸੀ।
                         ਸਜਾਏ ਗਏ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ ਤੇ ਉਹਨਾਂ ਦੇ ਜੱਥੇ ਨੇ ਗੁਰੂ ਕੀ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਗੁਰੂ ਰਾਮ ਦਾਸ ਦੇ ਜੀਵਨ ਬਾਰੇ ਕਥਾ ਕਰ ਕੇ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ।ਏਅਰਪੋਰਟ ਅੰਦਰ ਅੰਦਰ ਸਥਿਤ ਗੁਰਦੁਆਰਾ ਬਾਬਾ ਜਵੰਧਾ ਸਿੰਘ ਤੋਂ ਸਮਾਗਮ ਵਾਲੀ ਥਾਂ ਤੱਕ ਬੈਂਡ ਵਾਜਿਆਂ ਨਾਲ ਫੁੱਲਾਂ ਦੀ ਵਰਖਾ ਕਰਦਿਆਂ ਸਮਾਗਮ ਵਾਸਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਲਿਆਂਦਾ ਗਿਆ।
                    ਗਿਆਨੀ ਬਲਵਿੰਦਰ ਸਿੰਘ ਨੇ ਹਵਾਈ ਅੱਡੇ ਦੇ ਡਾਇਰੈਕਟਰ ਵੀ.ਕੇ ਸੇਠ, ਸੀ.ਆਈ.ਐਸ.ਐਫ ਦੇ ਇੰਚਾਰਜ਼ ਧਰਮਵੀਰ ਯਾਦਵ, ਹਰੀ ਪਾਲ, ਵਿਸਤਾਰਾ ਦੇ ਏ.ਵੀ,ਐਮ ਅਰੁਣ ਕਪੂਰ, ਇੰਡੀਗੋ ਦੇ ਗਗਨਦੀਪ ਸਿੰਘ, ਸਪਾਈਸ ਜੈਟ ਦੇ ਕਮਲ ਕਿਸ਼ੋਰ, ਏਅਰ ਇੰਡੀਆ ਦੇ ਨਿਰੰਜਣ ਸਿੰਘ, ਕਾਰਗੋ ਇੰਚਾਰਜ਼ ਸਿਮਰਨਜੀਤ ਸਿੰਘ, ਅੰਮ੍ਰਿਤਸਰ ਵਿਕਾਸ ਮੰਚ ਦੇ ਮਨਮੋਹਨ ਸਿੰਘ ਤੋਂ ਕੰਵਲਜੀਤ ਸਿੰਘ, ਗੁਰਦੀਪ ਸਿੰਘ, ਯਾਦਵਿੰਦਰ ਸਿੰਘ, ਕੁਲਜੀਤ ਸਿੰਘ, ਅਮਰੀਕ ਸਿੰਘ ਤੇ ਮਨਦੀਪ ਸਿੰਘ ਆਦਿ ਸਟਾਫ ਮੈਂਬਰਾਂ ਦਾ ਅਹਿਮ ਯੋਗਦਾਨ ਰਿਹਾ।ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …