ਜੰਡਿਆਲਾ ਗੁਰੂ, 4 ਨਵੰੰਬਰ (ਹਰਿੰਦਰਪਾਲ ਸਿੰਘ) – ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਆਉਂਦੇ ਪਿੰਡ ਮਿਹਰਬਾਨਪੁਰਾ ਵਿਖੇ ਪੰਚਾਇਤ, ਗੁਰਦੁਆਰਾ
ਸਾਹਿਬ ਦੀ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਕਰਵਾਏ ਗਏ।ਸਵੇਰੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਬਰਾਤ ਦੇ ਪੁੱਜਣ ’ਤੇ ਪਿੰਡ ਵਾਸੀਆਂ ਨੇ ਸਵਾਗਤ ਕੀਤਾ।ਉਪਰੰਤ ਵਿਆਹ ਵਾਲੀਆਂ ਲੜਕੀਆਂ ਦੇ ਅਨੰਦ ਕਾਰਜ ਕਰਵਾਏ ਗਏ।ਰਾਗੀ ਸਿੰਘਾਂ ਵੱਲੋਂ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ ਗਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।
ਇਸ ਮੌਕੇ ਜਗਜੀਤ ਸਿੰਘ ਜੋਗੀ, ਕੁਲਬੀਰ ਸਿੰਘ ਆਦਿ ਨੇ ਦੱਸਿਆ ਕਿ ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਵਿੱਚ ਘਰੇਲੂ ਸਮਾਨ ਦਿੱਤਾ ਗਿਆ।ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਆਨੰਦ ਕਾਰਜ ਕਰਵਾਏ ਗਏ ਹਨ ਤੇ ਇਸੇ ਹੀ ਲੜੀ ਨੂੰ ਅੱਗੇ ਜਾਰੀ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਪ੍ਰੋਗਰਾਮ ਤਾਂ ਪੰਜ ਵਿਆਹਾ ਦਾ ਸੀ ਪ੍ਰੰਤੂ ਅੱਜ ਤਿੰਨ ਵਿਆਹ ਹੀ ਕਰਵਾਏ ਗਏ।ਇਸ ਮੌਕੇ ਸਮੂਹ ਪਿੰਡ ਵਾਸੀਆਂ ਜਿੰਨ੍ਹਾ ਵਿੱਚ ਵਿਸ਼ੇਸ਼ ਤੌਰ’ਤੇ ਡਾਇਰੈਕਟਰ ਰਾਜਬੀਰ ਸਿੰਘ, ਸਰਪੰਚ ਜੋਗਾ ਸਿੰਘ, ਅਰੂੜ ਸਿੰਘ ਆਦਿ ਨੇ ਵਿਆਹ ਵਾਲੀਆਂ ਬੱਚੀਆਂ ਨੂੰ ਆਸ਼ੀਰਵਾਦ ਦਿੱਤਾ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media