Monday, March 16, 2026

ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 11 ਦਿਨ ਨਿਭਾਈ ਕਥਾ ਦੀ ਸੇਵਾ

ਅੰਮ੍ਰਿਤਸਰ, 5 ਨਵੰਬਰੀ (ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 25 ਅਕਤੂਬਰ ਤੋਂ ਨਿਰੰਤਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਵਿਦਵਾਨ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।ਕਥਾ ਪ੍ਰੋਗਰਾਮ ਦੀ ਸਮਾਪਤੀ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ।ਸਿੰਘ ਸਾਹਿਬ ਨੇ ਕਿਹਾ ਕਿ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਨਾ ਸਭ ਤੋਂ ਵੱਡੀ ਸੇਵਾ ਹੈ।ਭਾਈ ਪਿੰਦਰਪਾਲ ਸਿੰਘ ਨੇ ਦੇਸ਼ ਵਿਦੇਸ਼ ‘ਚ ਸਿੱਖੀ ਦੇ ਪ੍ਰਚਾਰ ਲਈ ਯੋਗਦਾਨ ਪਾਇਆ ਅਤੇ ਦੇਸ਼ ਦੁਨੀਆਂ ਦੀਆਂ ਸੰਗਤਾਂ ‘ਚ ਇਨ੍ਹਾਂ ਪ੍ਰਤੀ ਵੱਡਾ ਸਤਿਕਾਰ ਵੀ ਹੈ। ਉਨ੍ਹਾਂ ਭਾਈ ਪਿੰਦਰਪਾਲ ਸਿੰਘ ਦਾ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਤਾਰ 11 ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਹਾਜ਼ਰੀ ਭਰ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਹੁਕਮਨਾਮੇ ਦੀ ਕਥਾ ਵਿਚਾਰ ਕਰਨ ’ਤੇ ਧੰਨਵਾਦ ਕੀਤਾ।ਭਾਈ ਪਿੰਦਰਪਾਲ ਸਿੰਘ ਨੂੰ ਸ਼ਹਿਰ ਦੀਆਂ ਵੱਖ-ਵੱਖ ਸਭਾ-ਸੁਸਾਇਟੀਆਂ ਤੇ ਸੰਗਤਾਂ ਨੇ ਵੀ ਸਨਮਾਨਿਤ ਕੀਤਾ।
                     ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ, ਰਾਜਿੰਦਰ ਸਿੰਘ ਰੂਬੀ, ਬਲਦੇਵ ਸਿੰਘ, ਗਿਆਨੀ ਚਰਨ ਸਿੰਘ, ਭਾਈ ਹਰਮਿੱਤਰ ਸਿੰਘ, ਭਾਈ ਜਗਦੇਵ ਸਿੰਘ, ਤਰਲੋਚਨ ਸਿੰਘ, ਕਾਬਲੀ ਸੰਗਤ ਵੱਲੋਂ ਭਾਈ ਹੀਰਾ ਸਿੰਘ, ਨਰਿੰਦਰਪਾਲ ਸਿੰਘ ਪਾਲੀ, ਭਾਈ ਸ਼ਰਨਜੀਤ ਸਿੰਘ, ਭਾਈ ਹਰਜੀਤ ਸਿੰਘ, ਭਾਈ ਸਤਨਾਮ ਸਿੰਘ ਆਦਿ ਮੌਜੂਦ ਸਨ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …