ਅੰਮ੍ਰਿਤਸਰ, 6 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਲੁਧਿਆਣਾ
ਦਿਹਾਤੀ ਦੇ ਪ੍ਰਧਾਨ ਬਣਨ ਤੋਂ ਬਾਅਦ ਆਪਣੇ ਸਾਥੀਆਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖਾਲਸਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਗਰੇਵਾਲ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਗਰੇਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।ਵੱਡੇ ਗਿਣਤੀ ‘ਚ ਪਹੁੰਚ ਫੈਡਰੇਸ਼ਨ ਵਰਕਰਾਂ ਨੇ ਗਰੇਵਾਲ ਦਾ ਸਵਾਗਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਪ੍ਰਤਾਪ ਸਿੰਘ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਪਰਮਜੀਤ ਸਿੰਘ ਧਰਮ ਸਿੰਘ ਵਾਲਾ, ਗੁਰਬਖ਼ਸ਼ ਸਿੰਘ ਸੇਖੋਂ, ਦਵਿੰਦਰ ਸਿੰਘ, ਡਾ. ਮਨਜੀਤ ਸਿੰਘ, ਕੰਵਲਜੀਤ ਸਿੰਘ, ਪ੍ਰੋ. ਸੁਲੱਖਣ ਸਿੰਘ, ਮਧੂਪਾਲ ਸਿੰਘ ਗੋਗਾ, ਸੁਰਜੀਤ ਸਿੰਘ ਰੰਧਾਵਾ, ਸਰਵਨ ਸਿੰਘ ਮਾਹਿਲ, ਬਲਵਿੰਦਰ ਸਿੰਘ ਸੰਧੂ, ਲਖਵਿੰਦਰ ਸਿੰਘ, ਪਰਮਜੀਤ ਸਿੰਘ, ਅਮਨਦੀਪ ਸਿੰਘ, ਜੈਦੀਪ ਸਿੰਘ, ਹਰਪ੍ਰੀਤ ਸਿੰਘ ਆਦਿ ਮੌਜੂਦ ਸਨ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media