ਅੰਮ੍ਰਿਤਸਰ, 6 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸੰਸਥਾ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਦੀ ਰੌਸ਼ਨੀ ਵਿਚ ਸ਼ਤਾਬਦੀ ਸਮਾਗਮ
ਸਜਾਉਣ ਲਈ ਤਿਆਰੀਆਂ ਜਾਰੀ ਹਨ।ਸ਼੍ਰੋਮਣੀ ਕਮੇਟੀ ਦਾ ਸੌ ਸਾਲਾ ਸਥਾਪਨਾ ਦਿਵਸ 15 ਨਵੰਬਰ 2020 ਨੂੰ ਆ ਰਿਹਾ ਹੈ, ਜਿਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮਾਂ ਦਾ ਪ੍ਰਬੰਧ ਕੀਤਾ ਜਾਵੇਗਾ।ਮੁੱਖ ਸਮਾਗਮ 17 ਨਵੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ।ਇਸ ਤੋਂ ਪਹਿਲਾਂ 15 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਜਾਵੇਗਾ।ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ਤਾਬਦੀ ਸਮਾਗਮਾਂ ਸਬੰਧੀ ਅੱਜ ਅਹੁਦੇਦਾਰਾਂ ਤੇ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ ਅਤੇ ਵੱਖ-ਵੱਖ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ।ਉਨਾਂ ਗੱਲਬਾਤ ਕਰਦਿਆਂ ਕਿਹਾ ਕਿ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਸਿੱਖ ਸੰਸਥਾ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਉਭਾਰਿਆ ਜਾਵੇਗਾ।ਸ਼੍ਰੋਮਣੀ ਕਮੇਟੀ ਨਾਲ ਸਬੰਧਤ ਇਤਿਹਾਸਕ ਦਸਤਾਵੇਜ਼ ਪ੍ਰਕਾਸ਼ਿਤ ਕੀਤਾ ਜਾ ਰਿਹਾ ਹੈ, ਜਿਸ ਨੂੰ ਵੱਡੀ ਗਿਣਤੀ ਵਿਚ ਛਪਵਾ ਕੇ ਵੰਡਿਆ ਜਾਵੇਗਾ।
ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖਾਲਸਾ, ਮੈਂਬਰ ਗੁਰਚਰਨ ਸਿੰਘ ਗਰੇਵਾਲ, ਸਤਵਿੰਦਰ ਸਿੰਘ ਟੌਹੜਾ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਮੈਨੇਜਰ ਮੁਖਤਾਰ ਸਿੰਘ ਚੀਮਾ, ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਹਰਜਿੰਦਰ ਸਿੰਘ ਕੈਰੋਂਵਾਲ, ਗੁਰਿੰਦਰ ਸਿੰਘ ਮਥਰੇਵਾਲ, ਗੁਰਮੀਤ ਸਿੰਘ ਬੁੱਟਰ, ਗੁਰਦਿਆਲ ਸਿੰਘ, ਸੁਖਬੀਰ ਸਿੰਘ, ਨਿਰਵੈਲ ਸਿੰਘ, ਮਲਕੀਤ ਸਿੰਘ ਬਹਿੜਵਾਲ ਤੇ ਪਲਵਿੰਦਰ ਸਿੰਘ ਚਿੱਟਾ ਆਦਿ ਮੌਜੂਦ ਸਨ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media