ਅੰਮ੍ਰਿਤਸਰ, 6 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਡੇਰਾਬੱਸੀ ਨੇੜਲੇ ਪਿੰਡ ਦੇਵੀਨਗਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ
ਜੀ ਦੀ ਇਕ ਔਰਤ ਵੱਲੋਂ ਕੀਤੀ ਗਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਅਵੇਸਲੇ ਢੰਗ ਨਾਲ ਕੰਮ ਕਰ ਰਹੀ ਹੈ, ਇਸੇ ਕਰਕੇ ਹੀ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ ਆਏ ਦਿਨ ਵਾਪਰ ਰਹੀਆਂ ਹਨ।ਜੇਕਰ ਪੰਜਾਬ ਸਰਕਾਰ ਗੰਭੀਰ ਢੰਗ ਨਾਲ ਆਪਣੀ ਜ਼ਿੰਮੇਵਾਰੀ ਨਿਭਾਵੇ ਤਾਂ ਅਜਿਹੀਆਂ ਘਟਨਾਵਾਂ ਰੋਕੀਆਂ ਜਾ ਸਕਦੀਆਂ ਹਨ।ਉਨਾਂ ਨੇ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਸੁਚੇਤ ਰੂਪ ਵਿਚ ਨਿਗਰਾਨੀ ਕਰਨੀ ਚਾਹੀਦੀ ਹੈ।ਲੌਂਗੋਵਾਲ ਨੇ ਡੇਰਾਬੱਸੀ ਨੇੜਲੇ ਪਿੰਡ ਦੇਵੀਨਗਰ ਵਿਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਗ੍ਰਿਫ਼ਤਾਰ ਕੀਤੀ ਦੋਸ਼ੀ ਔਰਤ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਇਸ ਔਰਤ ਪਾਸੋਂ ਡੂੰਘਾਈ ਨਾਲ ਪੁਛਗਿਛ ਕੀਤੀ ਜਾਵੇ।ਇਸ ਔਰਤ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ, ਤਾਂ ਜੋ ਅੱਗੇ ਤੋਂ ਕੋਈ ਅਜਿਹਾ ਕਰਨ ਦੀ ਹਿੰਮਤ ਨਾ ਕਰੇ।
ਉਨਾਂ ਨੇ ਸ਼੍ਰੋਮਣੀ ਕਮੇਟੀ ਮੈਂਬਰ ਨਿਰਮੈਲ ਸਿੰਘ ਜੌਲਾਂ ਅਤੇ ਹੋਰਾਂ ਨੂੰ ਘਟਨਾ ਸਥਾਨ ’ਤੇ ਭੇਜਿਆ, ਜਿਨ੍ਹਾਂ ਨੇ ਮੌਕੇ ’ਤੇ ਜਾ ਕੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਲਿਆਂਦਾ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media