ਅੰਮ੍ਰਿਤਸਰ, 6 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਪਿੱਪਲੀ ਸਾਹਿਬ ਪੁਤਲੀਘਰ ਵਿਖੇ
ਤਿਆਰ ਕੀਤੇ ਗਏ ਲੰਗਰ ਹਾਲ ਦਾ ਉਦਘਾਟਨ ਕੀਤਾ।ਲੰਗਰ ਹਾਲ ਤਿਆਰ ਕਰਨ ਦੀ ਸੇਵਾ ਬਾਬਾ ਬਚਨ ਸਿੰਘ ਕਾਰਸੇਵਾ ਦਿੱਲੀ ਵਾਲਿਆਂ ਵੱਲੋਂ ਕੀਤੀ ਗਈ ਹੈ।ਪ੍ਰਧਾਨ ਲੌਂਗੋਵਾਲ ਨੇ ਗੱਲਬਾਤ ਕਰਦਿਆਂ ਆਖਿਆ ਕਿ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਦੀ ਸਹੂਲਤ ਲਈ ਲੋੜੀਂਦੇ ਕਾਰਜ ਕਰਨ ਲਈ ਸ਼੍ਰੋਮਣੀ ਕਮੇਟੀ ਵਚਨਬੱਧ ਹੈ।ਉਨਾਂ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਪ੍ਰਬੰਧ ਗੈਰ ਸਿੱਖ ਸੰਗਠਨ ਨੂੰ ਸੌਂਪਣ ਕਰਕੇ ਸਿੱਖਾਂ ਅੰਦਰ ਪੈਦਾ ਹੋਏ ਭਾਰੀ ਰੋਸ ਨੂੰ ਜਾਇਜ਼ ਠਹਿਰਾਇਆ। ਉਨਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਆਪਣਾ ਫੈਸਲਾ ਤੁਰੰਤ ਬਦਲ ਲੈਣਾ ਚਾਹੀਦਾ ਹੈ, ਤਾਂ ਜੋ ਸੰਸਾਰ ਭਰ ਦੀਆਂ ਸਿੱਖ ਸੰਗਤਾਂ ਅੰਦਰ ਪੈਦਾ ਹੋਇਆ ਰੋਸ ਖ਼ਤਮ ਹੋ ਸਕੇ।
ਲੌਂਗੋਵਾਲ ਨੇ ਕਾਰਸੇਵਾ ਦਿੱਲੀ ਵਾਲਿਆਂ ਦੇ ਨੁਮਾਇੰਦੇ ਬਾਬਾ ਕਮਲਜੀਤ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਤੋਂ ਪਹਿਲਾਂ ਜਪੁਜੀ ਸਾਹਿਬ ਅਤੇ ਅਨੰਦ ਸਾਹਿਬ ਦਾ ਪਾਠ ਕਰਕੇ ਅਰਦਾਸ ਕੀਤੀ ਗਈ।
ਇਸ ਮੌਕੇ ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵਡ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਸਕੱਤਰ ਮਹਿੰਦਰ ਸਿੰਘ ਆਹਲੀ, ਮੈਨੇਜਰ ਮੁਖਤਾਰ ਸਿੰਘ, ਸੁਖਰਾਜ ਸਿੰਘ, ਨਰਿੰਦਰ ਸਿੰਘ ਮਥਰੇਵਾਲ, ਰਾਜਿੰਦਰ ਸਿੰਘ ਰੂਬੀ, ਜਗਤਾਰ ਸਿੰਘ, ਜਸਬੀਰ ਸਿੰਘ ਸੁਪਰਵਾਈਜ਼ਰ, ਸੁਖਜਿੰਦਰ ਸਿੰਘ ਐਸ.ਡੀ.ਓ., ਦਿਲਰਾਜ ਸਿੰਘ ਗਿੱਲ ਆਦਿ ਮੌਜੂਦ ਸਨ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media