Wednesday, August 26, 2026

ਪ੍ਰਸਿੱਧ ਕਹਾਣੀਕਾਰ ਪ੍ਰੇਮ ਪ੍ਰਕਾਸ਼ ਨਾਲ ਰੂ-ਬ-ਰੂ 8 ਨਵੰਬਰ ਨੂੰ

ਸਮਰਾਲਾ, 6 ਨਵੰਬਰ (ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵਲੋਂ ਕਹਾਣੀਕਾਰ ਪ੍ਰੇਮ ਪ੍ਰਕਾਸ਼ ਨਾਲ 8 ਨਵੰਬਰ ਦਿਨ ਐਤਵਾਰ ਨੂੰ ਰੂਬਰੂ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਭਾ ਪ੍ਰਧਾਨ ਨਰਿੰਦਰ ਸ਼ਰਮਾ, ਸਕੱਤਰ ਕਹਾਣੀਕਾਰ ਸੰਦੀਪ ਤਿਵਾੜੀ ਅਤੇ ਪ੍ਰੈਸ ਸਕੱਤਰ ਅਮਨਦੀਪ ਕੌਂਸਲ ਨੇ ਦੱਸਿਆ ਕਿ ਇਹ ਰੂਬਰੂ ਸਵੇਰੇ 10:30 ਵਜੇ ਸਥਾਨਕ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਸ਼ੁਰੂ ਹੋਵੇਗਾ।ਜਿਸ ਦੀ ਪ੍ਰਧਾਨਗੀ ਡਾ. ਧਨਵੰਤ ਕੌਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਕਰਨਗੇ।ਕਹਾਣੀਕਾਰ ਪ੍ਰੇਮ ਪ੍ਰਕਾਸ਼ ਸਰੋਤਿਆਂ ਨਾਲ ਆਪਣੀਆਂ ਖੁੱਲੀਆਂ ਗੱਲਾਂ ਕਰਨਗੇ।
ਇਸ ਮੌਕੇ ਪੰਜਾਬ ਦੇ ਪ੍ਰਸਿੱਧ ਕਹਾਣੀਕਾਰ, ਵਿਦਵਾਨ, ਅਲੋਚਕ ਅਤੇ ਕਵੀ ਸ਼ਾਮਲ ਹੋ ਰਹੇ ਹਨ।ਰੂਬਰੂ ਉਪਰੰਤ ਹਾਜ਼ਰੀਨ ਕਵੀਆਂ ਦਾ ਕਵੀ ਦਰਬਾਰ ਵੀ ਕਰਵਾਇਆ ਜਾਵੇਗਾ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …