11 ਕੇਸਾਂ ਦੀ ਹੋਈ ਸੁਣਵਾਈ
ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ) – ਕਰੋਨਾ ਮਹਾਂਮਾਰੀ ਕਾਰਨ ਲੱਗੇ ਲਾਕਡਾਊਨ ਦੌਰਾਨ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਬਲਿਕ ਡੀਲਿੰਗ ਬੰਦ
ਹੋਣ ਕਰਕੇ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਮੈਜਿਸਟਰੇਟ ਵੱਲੋਂ ਸਾਰੇ ਸਿਵਲ ਕੇਸਾਂ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਸੀ ਨੂੰ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਮੈਜਿਸਟਰੇਟ ਵੱਲੋਂ ਮੁੜ ਸਿਵਲ ਕੇਸਾਂ ਦੀ ਸੁਣਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਖਹਿਰਾ ਨੇ ਦੱਸਿਆ ਕਿ ਲਾਕਡਾਊਨ ਦੌਰਾਨ ਸਿਵਲ ਕੇਸਾਂ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਸੀ ਨੂੰ ਦੁਬਾਰਾ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਅੱਜ 11 ਸਿਵਲ ਕੇਸਾਂ ਦੀ ਸੁਣਵਾਈ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕੇਸ ਦੀ ਸੁਣਵਾਈ ਲਈ ਆਉਣ ਵਾਲੇ ਹਰੇਕ ਵਿਅਕਤੀ ਨੂੰ ਮਾਸਕ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨਾ ਜਰੂਰੀ ਹੋਵੇਗਾ।ਉਨ੍ਹਾਂ ਦੱਸਿਆ ਕਿ ਪਹਿਲਾਂ ਦੀ ਤਰ੍ਹਾਂ ਹਰੇਕ ਵੀਰਵਾਰ ਸ਼ਾਮ 3 ਵਜੇ ਤੋਂ 5 ਵਜੇ ਤੱਕ ਅਦਾਲਤ ਲਗਾਈ ਜਾਵੇਗੀ ਅਤੇ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ।ਹਰੇਕ ਬੁੱਧਵਾਰ ਸਵੇਰੇ 10 ਵਜੇ ਤੋਂ 12 ਵਜੇ ਤੱਕ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਵੀ ਕੀਤੀ ਜਾਂਦੀ ਹੈ।
ਇਸ ਮੌਕੇ ਸੁਪਰਡੈਂਟ ਦਫਤਰ ਡਿਪਟੀ ਕਮਿਸ਼ਨਰ ਸੁਖਵਿੰਦਰ ਸਿੰਘ ਵੀ ਹਾਜ਼ਰ ਸਨ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media