Monday, August 24, 2026

ਸਰਕਾਰੀ ਦਫ਼ਤਰਾਂ ‘ਚ ਹਰ ਬੁੱਧਵਾਰ ਸੁਣੇ ਜਾਣਗੇ ਲੋਕਾਂ ਦੇ ਮਸਲੇ -ਡਿਪਟੀ ਕਮਿਸ਼ਨਰ

ਰਾਜ ਸਰਕਾਰ ਦੀਆਂ ਭਲਾਈ ਯੋਜਨਾਵਾਂ ਅਤੇ ਕਾਰਜ਼ਾਂ ਸਬੰਧੀ ਹੋਈ ਰੀਵਿਊ ਮੀਟਿੰਗ

ਸੰਗਰੂਰ, 6 ਨਵੰਬਰ (ਜਗਸੀਰ ਲੌਂਗੋਵਾਲ) – ਜ਼ਿਲੇ ਦੇ ਹਰੇਕ ਸਰਕਾਰੀ ਵਿਭਾਗ ਅੰਦਰ ਜ਼ਿਲਾ ਅਧਿਕਾਰੀਆਂ ਵੱਲੋਂ ਹਰ ਬੁੱਧਵਾਰ ਨੂੰ ਲੋਕ ਮਸਲੇ ਸੁਣਨ ਲਈ ਸਵੇਰੇ 11 ਵਜੇ ਤੋਂ 1 ਵਜੇ ਤੱਕ ਦਾ ਸਮਾਂ ਤੈਅ ਕੀਤਾ ਜਾਵੇ, ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਅੰਦਰ ਹੋਰ ਵਧੇਰੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਈਆ ਜਾ ਸਕਣ।ਡਿਪਟੀ ਕਮਿਸ਼ਨਰ ਰਾਮਵੀਰ ਨੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ਼ ਵਿਖੇ ਐਸ.ਡੀ.ਐਮਾਂ ਅਤੇ ਹੋਰ ਅਧਿਕਾਰੀਆਂ ਨਾਲ ਰਾਜ ਸਰਕਾਰ ਦੀਆਂ ਭਲਾਈ ਯੋਜਨਾਵਾਂ ਅਤੇ ਕਾਰਜ਼ਾਂ ਸਬੰਧੀ ਰੀਵਿਊ ਕਰਨ ਵੇਲੇ ਕੀਤਾ।
                 ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਾਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਹਰੇਕ ਐਸ.ਡੀ.ਐਮ ਸਬ ਡਵੀਜ਼ਨ ਪੱਧਰ ’ਤੇ ਵਿਭਾਗੀ ਅਧਿਕਾਰੀਆਂ ਨੂੰ ਹਫ਼ਤੇ ਦੇ ਹਰੇਕ ਬੁੱਧਵਾਰ ਤੈਅ ਸਮੇਂ ਅਨੁਸਾਰ ਹਾਜ਼ਰ ਰਹਿਣ ਲਈ ਹਦਾਇਤਾਂ ਜਾਰੀ ਕਰਨ।ਰਾਮਵੀਰ ਨੇ ਬਿਲਡਿੰਗ ਐਂਡ ਅਦਰ ਕੰਸਟਕਸ਼ਨ ਬੋਰਡ ਦੀ ਯੋਜਨਾ ਤਹਿਤ ਵੱਧ ਤੋਂ ਵੱਧ ਯੋਗ ਤੇ ਲੋੜਵੰਦਾਂ ਨੂੰ ਸਕੀਮ ਦੇ ਦਾਇਰੇ ’ਚ ਲਿਆਉਣ ਲਈ ਕਾਰਜ਼ ਅਮਲ ’ਚ ਲਿਆਉਣ ਦੇ ਆਦੇਸ਼ ਜਾਰੀ ਕੀਤੇ।ਉਨਾਂ ਕਿਹਾ ਕਿ ਹਰੇਕ ਸਬ ਡਵੀਜ਼ਨ ਪੱਧਰ ’ਤੇ ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਹੋਰ ਬਿਹਤਰ ਢੰਗ ਨਾਲ ਪਹੁੰਚਾਉਣ ਲਈ ਆਪਣੇ ਪੱਧਰ ‘ਤੇ ਰੀਵਿਊ ਕਰ ਲਿਆ ਜਾਵੇ।
                  ਇਸ ਮੌਕੇ ਐਸ.ਡੀ.ਐ. ਸੁਨਾਮ ਮਨਜੀਤ ਕੌਰ, ਐਸ.ਡੀ.ਐਮ ਲਹਿਰਾਗਾਗਾ ਜੀਵਨਜੋਤ ਕੋਰ, ਐਸ.ਡੀ.ਐਮ ਧੂਰੀ ਲਤੀਫ ਅਹਿਮਦ, ਐਸ.ਡੀ.ਐਮ ਦਿੜਬਾ ਸਿਮਰਜੀਤ ਕੌਰ, ਐਸ.ਡੀ.ਐਮ ਮਲੇਰਕੋਟਲਾ ਵਿਕਰਮ ਪਾਂਥੇ, ਐਸ.ਡੀ.ਐਮ ਭਵਾਨੀਗੜ ਡਾ. ਕਰਮਜੀਤ ਸਿੰਘ, ਡੀ.ਆਰ.ਓ ਗਗਨਦੀਪ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …