ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਜਿਲਾ ਅੰਮ੍ਰਿਤਸਰ ‘ਚ ਹਾੜੀ 2020-21 ਦੌਰਾਨ ਕਣਕ ਦੇ ਤਸ਼ਦੀਕਸੁਦਾ ਬੀਜ਼ ਲਈ ਪਾਲਸੀ
ਜਾਰੀ ਕੀਤੀ ਗਈ ਹੈ।ਕੁਲਜੀਤ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਸਾਲ ਜਿਲ੍ਹਾ ਅੰਮ੍ਰਿਤਸਰ ‘ਚ 9900 ਕੁਇੰਟਲ ਕਣਕ ਦਾ ਤਸਦੀਕਸ਼ੁਦਾ ਬੀਜ਼ ਉਪਦਾਨ ਤੇ ਵੰਡਿਆ ਜਾਵੇਗਾ।ਉਨ੍ਹਾਂ ਨੇ ਦੱਸਿਆ ਕਿ ਕਣਕ ਦੇ ਤਸਦੀਕਸ਼ੁਦਾ ਬੀਜ਼ ‘ਤੇ ਕਿਸਾਨਾਂ ਨੂੰ ਬੀਜ਼ ਦੀ ਕੀਮਤ ਦਾ 50 ਫੀਸਦੀ ਜਾਂ ਵੱਧ ਤੋ ਵੱਧ 1000/- ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਸਿੱਧੀ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਜਮਾਂ ਕਰਵਾਈ ਜਾਵੇਗੀ ਅਤੇ ਇੱਕ ਕਿਸਾਨ ਨੂੰ ਵੱਧ ਤੋਂ ਵੱਧ 5 ਏਕੜ ਲਈ ਬੀਜ਼ ਤੇ ਸਬਸਿਡੀ ਦਿੱਤੀ ਜਾਵੇਗੀ।
ਮੁੱਖ ਖੇਤੀਬਾੜੀ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਬਸਿਡੀ ਪਹਿਲ ਦੇ ਅਧਾਰ ਤੇ ਢਾਈ ਏਕੜ ਤੱਕ ਦੇ ਕਿਸਾਨਾਂ ਨੂੰ ਦਿੱਤੀ ਜਾਵੇਗੀ।ਉਸ ਤੋਂ ਬਾਅਦ ਬਕਾਇਆ ਸਬਸਿਡੀ ਢਾਈ ਏਕੜ ਤੋ ਪੰਜ ਏਕੜ ਤੱਕ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਅਤੇ ਸਬਸਿਡੀ ਕੇਵਲ ਛੋਟੇ ਤੇ ਸੀਮਤ ਕਿਸਾਨਾਂ ਨੂੰ ਦਿੱਤੀ ਜਾਵੇ ਅਤੇ ਸਾਰੀ ਸਬਸਿਡੀ ਟਰਾਂਸਫਰ ਕਰਦੇ ਸਮੇ ਅਧਾਰ ਸੀਡਿਡ ਖਤਿਆਂ ਰਾਹੀ ਟਰਾਂਸਫਰ ਕੀਤੀ ਜਾਵੇ।ਕਣਕ ਦੇ ਬੀਜ ਦੀ ਸਬਸਿਡੀ ਪ੍ਰਾਪਤ ਕਰਨ ਲਈ ਨਿਰਧਾਰਿਤ ਪ੍ਰੋਫਾਰਮਾ/ਬਿਨੈ ਪੱਤਰ ਵਿਭਾਗ ਦੀ ਵੈਬਸਾਈਟ www.agri.punjab.gov.in ਤੋਂ ਵੀ ਡਾਉਨਲੋਡ ਕੀਤਾ ਜਾ ਸਕਦਾ ਹੈ।ਇਹ ਬਿਨੈ ਪੱਤਰ ਪਿੰਡ ਦੇ ਸਰਪੰਚ/ਨੰਬਰਦਾਰ/ਐਮ.ਸੀ ਤੋ ਤਸਦੀਕ ਕੀਤੇ ਹੋਣੇ ਚਾਹੀਦੇ ਹਨ।
ਉਨ੍ਹਾਂ ਨੇ ਕਿਸਾਨ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਮੁਕੰੰਮਲ ਬਿਨੈ ਪੱਤਰ ਖੇਤੀਬਾੜੀ ਵਿਭਾਗ ਦੇ ਫੋਕਲ ਪੁਆਇੰਟ ਜਾਂ ਬਲਾਕ ਪੱਧਰ ਜਾਂ ਜਿਲਾ ਪੱਧਰ ਦੇ ਦਫਤਰਾਂ ਵਿੱਚ 11-11-2020 ਤੱਕ ਜਮਾਂ ਕਰਵਾ ਸਕਦੇ ਹਨ ਅਤੇ ਨਿਰਧਾਰਤ ਮਿਤੀ ਤੋ ਬਾਅਦ ਪ੍ਰਾਪਤ ਅਰਜ਼ੀਆਂ ਤੇ ਕੋਈ ਵਿਚਾਰ ਨਹੀ ਕੀਤਾ ਜਾਵੇਗਾ ਅਤੇ ਵਿਭਾਗ ਦੇ ਬਲਾਕ ਪੱਧਰ ਦੇ ਅਧਿਕਾਰੀ ਯੋਗ ਪਾਈਆਂ ਗਈਆਂ ਅਰਜ਼ੀਆਂ ਵਾਲੇ ਕਿਸਾਨਾਂ ਨੂੰ ਤੁਰੰਤ ਪਰਮਿਟ ਜਾਰੀ ਕਰਨਗੇ।ਉਨ੍ਹਾਂ ਦੱਸਿਆ ਕਿ ਬੀਜ਼ ਦੀ ਵੰਡ ਸਮੇਂ ਖੇਤੀਬਾੜੀ ਵਿਭਾਗ ਦੇ ਦਫਤਰ ਸ਼ਨੀਵਾਰ ਤੇ ਐਤਵਾਰ ਖੁੱਲੇ ਰਹਿਣਗੇ।ਉਨ੍ਹਾਂ ਕਿਹਾ ਕਿ ਕਿਸਾਨ ਕੇਵਲ ਪੰਜਾਬ ਰਾਜ ਬੀਜ ਪ੍ਰਮਾਨਣ ਸੰਸਥਾ ਵਲੋਂ ਰਜਿਸਟਰਡ ਕੀਤੇ ਸਰਕਾਰੀ/ਅਰਧ ਸਰਕਾਰੀ ਸੰਸਥਾਵਾਂ/ਸਹਿਕਾਰੀ ਅਦਾਰੇ ਆਦਿ ਜਿਵੇ ਕਿ ਪਨਸੀਡ, ਐਨ.ਐਸ.ਸੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕਰਿਭਕੋ, ਆਈ.ਐਫ.ਐਫ.ਡੀ.ਸੀ/ਇਫਕੋ, ਐਚ.ਆਈ.ਐਲ, ਨੋਫੇਡ,ਐਨ.ਐਫ.ਐਲ ਆਦਿ ਦੇ ਸੇਲ ਸੈਂਟਰਾਂ ਜਾਂ ਉਹਨਾਂ ਦੇ ਅਧਿਕਾਰਤ ਡੀਲਰਾਂ ਪਾਸੋਂ ਹੀ ਤਸਦੀਕਸ਼ੁਦਾ (ਕੇਵਲ) ਸਰਟੀਫਾਈਡ ) ਬੀਜ਼ ਪੂਰੀ ਕੀਮਤ ‘ਤੇ ਪ੍ਰਾਪਤ ਕਰਨਗੇ।
ਪਰਮਿਟ ਦੇ ਅਧਾਰ ਤੇ ਬੀਜ਼ ਖ੍ਰੀਦਣ ਉਪਰੰਤ ਕਿਸਾਨ ਤਸਦੀਕਸ਼ੁਦਾ ਬੀਜ਼ ਦਾ ਬਿੱਲ ਅਤੇ ਕਣਕ ਦੇ ਬੀਜ਼ ਵਾਲਾ ਸਰਟੀਫੀਕੇਸ਼ਨ ਵਾਲਾ ਟੈਗ ਦਫਤਰ ਵਿੱਚ 10 ਦਿਨ ਦੇ ਅੰਦਰ ਅੰਦਰ ਬਲਾਕ ਖੇਤੀਬਾੜੀ ਅਫਸਰ ਦੇ ਦਫਤਰ ਵਿੱਚ ਜਮਾਂ ਕਰਵਾਏਗਾ ਅਤੇ ਬਿੱਲ ਨੂੰ ਵੈਰੀਫਾਈ ਕਰਨ ਉਪਰੰਤ ਕਿਸਾਨਾਂ ਦੀ ਬਣਦੀ ਸਬਸਿਡੀ ਮੁੱਖ ਦਫਤਰ ਤੋਂ ਰਾਸ਼ੀ ਪ੍ਰਾਪਤ ਕਰਨ ਉਪਰੰਤ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ ।
ਸਬਸਿਡੀ ਕਣਕ ਦੀਆਂ ਕਿਸਮਾਂ ਐਚ.ਡੀ 2967, ਐਚ.ਡੀ 3086, ਉਨਤ ਪੀ.ਬੀ.ਡਬਲਿਊ-343, ਉਨਤ ਪੀ.ਬੀ.ਡਬਲਿਊ-550, ਪੀ.ਬੀ.ਡਬਲਿਊ 1 ਜਿੰਕ, ਪੀ.ਬੀ.ਡਬਲਿਊ-725, ਪੀ.ਬੀ.ਡਬਲਿਊ-677, ਡਬਲਿਊ ਐਚ 1105, ਪੀ.ਬੀ.ਡਬਲਿਊ 621, ਡਬਲਿਊ ਐਚ.ਡੀ 943 ਅਤੇ ਪਛੇਤੀ ਬਿਜਾਈ ਲਈ ਪੀ.ਬੀ.ਡਬਲਿਊ 752, ਪੀ.ਬੀ.ਡਬਲਿਊ 658 ਆਦਿ ਤੇ ਦਿੱਤੀ ਜਾਵੇਗੀ।ਇਹ ਬੀਜ਼ ਕੇਵੀਕੇ ਨਾਗਕਲਾਂ, ਪਨਸੀਡ/ਇਫਕੋ/ ਐਨ.ਐਫ.ਐਲ਼/ ਐਨ.ਐਸ.ਸੀ ਦੇ ਅਦਾਰਿਆਂ ‘ਤੇ ਉਪਲੱਬਧ ਹੈ।ਵਧੇਰੇ ਜਾਣਕਾਰੀ ਲਈ ਨੇੜੇ ਦੇ ਬਲਾਕ ਖੇਤੀਬਾੜੀ ਦਫਤਰ /ਖੇਤੀਬਾੜੀ ਵਿਕਾਸ ਅਫਸਰ ਨਾਲ ਤਾਲਮੇਲ ਕੀਤਾ ਜਾਵੇ।
ਇਸ ਮੌਕੇ ਮਸਤਿੰਦਰ ਸਿੰਘ ਬੰਡਾਲਾ ਵਿਸ਼ਾ ਵਸਤੂ ਮਾਹਿਰ (ਫਾਰਮ ਮੈਨਜਮੈਂਟ), ਸੁਖਚੈਨ ਸਿੰਘ ਗੰਡੀਵਿੰਡ ਖੇਤੀਬਾੜੀ ਵਿਕਾਸ ਅਫਸਰ (ਬੀਜ਼) ਅੰਮ੍ਰਿਤਸਰ, ਪਰਜੀਤ ਸਿੰਘ ਔਲਖ ਖੇਤੀਬਾੜੀ ਵਿਕਾਸ ਅਫਸਰ ਆਦਿ ਹਾਜ਼ਰ ਸਨ।
Check Also
ਅਗਨੀਵੀਰ ਪ੍ਰੀਖਿਆ 1 ਜੂਨ ਤੋਂ, ਐਡਮਿਟ ਕਾਰਡ 15 ਮਈ ਤੋਂ ਉਪਲੱਬਧ
ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਭਾਰਤੀ ਸੇਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ …
Punjab Post Daily Online Newspaper & Print Media