Saturday, September 21, 2024

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਸਰਮੋਲਾਹੜੀ ‘ਚ ਕਿਸਾਨ ਜਾਗਰੂਕਤਾ ਕੈਂਪ

ਹੈਪੀ ਸੀਡਰ ਜਾਂ ਸੁਪਰ ਸੀਡਰ ਨਾਲ ਕਣਕ ਦੀ ਬਿਜ਼ਾਈ ਲਈ ਖੇਤੀਬਾੜੀ ਅਧਿਕਾਰੀਆਂ ਨਾਲ ਸੰਪਰਕ ਕਰਨ ਕਿਸਾਨ – ਬਲਾਕ ਖੇਤੀਬਾੜੀ ਅਫਸਰ

ਪਠਾਨਕੋਟ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਦੀ ਬਜ਼ਾਏ ਖੇਤਾਂ ਵਿੱਚ ਸੰਭਾਲ ਕੇ ਕਣਕ ਦੀ ਬਿਜ਼ਾਈ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ ਤਾਂ ਜੋ ਕੋਵਿਡ-19 ਦੇ ਚੱਲਦਿਆਂ ਵਾਤਾਵਰਣ ਨੂੰ ਸਵੱਛ ਰੱਖਿਆ ਜਾ ਸਕੇ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਬਲਾਕ ਪਠਾਨਕੋਟ ਦੇ ਪਿੰਡ ਸਰਮੋਲਾਹੜੀ ਵਿੱਚ ਲਗਾਏ ਗਏ ਕਿਸਾਨ ਜਾਗਰੂਕਤਾ ਕਿਸਾਨ ਕੈਂਪ ਦੌਰਾਨ ਪ੍ਰਗਟ ਕੀਤੇ। ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ, ਬਲਵਿਦਰ ਕੁਮਾਰ, ਮਨਦੀਪ ਹੰਸ ਸਹਾਇਕ ਤਕਨਾਲੋਜੀ ਪ੍ਰਬੰਧਕ ( ਆਤਮਾ) ਤੇ ਸਾਗਰ ਸਮੇਤ ਕਈ ਕਿਸਾਨ ਹਾਜ਼ਰ ਸਨ।
                 ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਲਗਾਤਾਰ ਕਿਸਾਨਾਂ ਨਾਲ ਰਾਬਤਾ ਰੱਖ ਕੇ ਅਤੇ ਕਿਸਾਨਾਂ ਵਲੋਂ ਦਿੱਤੇ ਭਰਪੂਰ ਸਹਿਯੋਗ ਸਦਕਾ ਬਲਾਕ ਪਠਾਨਕੋਟ (ਸਮੇਤ ਘਰੋਟਾ ਬਲਾਕ) ਵਿੱਚ ਕੋਈ ਵੀ ਪਰਾਲੀ ਨੂੰ ਅੱਗ ਲੱਗਣ ਦਾ ਵਾਕਿਆ ਦਰਜ਼ ਨਹੀਂ ਕੀਤਾ ਗਿਆ।ਉਨਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਕਰਨ ਵਿੱਚ ਕੋਈ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
               ਉਨਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਪਰਾਲੀ ਦੀ ਸੰਭਾਲ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਖੇਤੀ ਅਧਿਕਾਰੀਆਂ/ਕਰਮਚਾਰੀਆਂ ਨਾਲ ਸੰਪਰਕ ਕਰ ਸਕਦਾ ਹੈ ਤਾਂ ਜੋ ਲੋੜੀਂਦੀ ਮਸ਼ੀਨਰੀ ਜਿਵੇਂ ਹੈਪੀ ਸੀਡਰ/ ਬੀਜ ਡਰਿੱਲ/ਸੁਪਰ ਸੀਡਰ ਦਾ ਕਿਰਾਏ ‘ਤੇ ਪ੍ਰਬੰਧ ਕੀਤਾ ਜਾ ਸਕੇ।ਉਨਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਗੈਰ ਕਣਕ ਦੀ ਬਿਜਾਈ ਕਰਨ ਦੀਆਂ ਵੱਖ ਵੱਖ ਤਕਨੀਕਾਂ ਨੂੰ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਪ੍ਰਦਰਸ਼ਤ ਕੀਤਾ ਜਾ ਰਿਹਾ ਹੈ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ।

Check Also

ਖ਼ਾਲਸਾ ਕਾਲਜ ਵੂਮੈਨ ਵਿਖੇ ਨਵੀਂ ਰੋਟਰੈਕਟ ਕਮੇਟੀ ਦਾ ਗਠਨ ਕੀਤਾ ਗਿਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਰੋਟਰੈਕਟ ਕਲੱਬ ਵਲੋਂ …