Saturday, September 21, 2024

ਫਿਜੀਕਲ ਐਜੂਕੇਸ਼ਨ ਐਂਡ ਸਪੋਰਟਸ ਐਸੋਸੀਏਸ਼ਨ ਨੇ ਸਿੱਖਿਆ ਮੰਤਰੀ ਦੇ ਨਾਂਅ ਭੇਜਿਆ ਮੰਗ ਪੱਤਰ

ਪਠਾਨਕੋਟ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਫਿਜ਼ੀਕਲ ਐਜੂਕੇਸ਼ਨ ਐਂਡ ਸਪੋਰਟਸ ਐਸੋਸੀਏਸਨ ਪਠਾਨਕੋਟ ਨੇ ਸਕੂਲਾਂ ਵਿੱਚ ਖੇਡ ਸਭਆਚਾਰ ਪੈਦਾ ਕਰਨ ਲਈ ਸਰੀਰਕ ਸਿੱਖਿਆ ਅਤੇ ਖੇਡਾਂ ਦਾ ਵਿਸ਼ਾ ਲਾਜ਼ਮੀ ਬਣਾਉਣ, ਖੇਡਾਂ ਨੂੰ ਪ੍ਰਫੁੱਲਿਤ ਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਦੀਆਂ ਮੰਗਾਂ ਸਬੰਧੀ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਜਗਜੀਤ ਸਿੰਘ ਨੂੰ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਦੇ ਨਾਂਅ ਮੰਗ ਪੱਤਰ ਸੌਂਪਿਆ।
                   ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਖੇਡ ਵਿਸ਼ਾ ਹਰੇਕ ਕਲਾਸ ਲਈ ਲਾਜ਼ਮੀ ਕਰਨਾ ਜਰੂਰੀ ਹੈ, ਤਾਂ ਜੋ ਜਿਸ ਨਾਲ ਪੰਜਾਬ ਦੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਵਿਸ਼ਾ ਅਧਿਆਪਕਾਂ ‘ਚ ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਪ੍ਰਤੀ ਰੁਚੀ ਵਧ ਸਕੇ।
               ਜਿਲ੍ਹਾ ਪ੍ਰਧਾਨ ਲੈਕਚਰਾਰ ਅਰੁਣ ਕੁਮਾਰ ਅਤੇ ਹੋਰ ਅਹੁਦੇਦਾਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਕੂਲਾਂ ਵਿੱਚ ਸਪੋਰਟਸ ਕੰਪਲੈਕਸ ਬਣਾਉਣ ਲਈ ਯੋਜਨਾ ਬਣਾਈ ਜਾਵੇ, ਸਰੀਰਕ ਸਿੱਖਿਆ ਵਿਸ਼ੇ ਨੂੰ ਸਾਰੇ ਵਿਦਿਆਰਥੀਆਂ ਲਈ ਲਾਜ਼ਮੀ ਵਿਸ਼ੇ ਵਜੋਂ ਲਾਗੂ ਕੀਤਾ ਜਾਵੇ।
                  ਇਸ ਮੌਕੇ ਉਪ ਜਿਲ੍ਹਾ ਪ੍ਰਧਾਨ ਸੁਮਿਤ ਕੁਮਾਰ, ਸਕੱਤਰ ਸੰਜੀਵ ਕੁਮਾਰ, ਅਮਰਦੀਪ, ਕਮਲਦੀਪ, ਸੰਦੀਪ, ਮਦਨ ਲਾਲ, ਅਵਤਾਰ ਸਿੰਘ, ਵਰਿੰਦਰ, ਮਨਦੀਪ ਆਦਿ ਹਾਜ਼ਰ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …