ਪਠਾਨਕੋਟ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ
ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਈ ਜਾ ਰਹੀ ਹਾੜੀ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਤੰਗੋਸ਼ਾਹ ਵਿੱਚ ਅਗਾਂਹਵਧੂ ਕਿਸਾਨ ਅਮਨਦੀਪ ਸਿੰਘ ਸੰਧੂ ਦੇ ਫਾਰਮ ਤੇ ਕਣਕ ਦੇ ਬੀਜ਼ ਸੋਧਣ ਅਤੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਬਾਰੇ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਸੁਭਾਸ਼ ਚੰਦਰ, ਗੁਰਦਿੱਤ ਸਿੰਘ ਖੇਤੀ ਵਿਸਥਾਰ ਅਫਸਰ, ਨਿਰਪਜੀਤ ਸਿੰਘ ਖੇਤੀਬਾੜੀ ਉਪ ਨਿਰੀਖਕ, ਮਨਦੀਪ ਹੰਸ, ਬਲਵਿੰਦਰ ਕੁਮਾਰ ਸਹਾਇਕ ਤਕਨਾਲੋਜੀ ਪ੍ਰਬੰਧਕ (ਆਤਮਾ) ਸਮੇਤ ਹੋਰ ਕਿਸਾਨ ਹਾਜ਼ਰ ਸਨ।ਕਣਕ ਦੇ ਬੀਜ਼ ਨੂੰ ਸਿਉਂਕ ਅਤੇ ਬੀਜ਼ਜਨਤ ਬਿਮਾਰੀਆਂ ਤੋਂ ਬਚਾਉਣ ਲਈ ਬੀਜ਼ ਦੀ ਸੋਧ ਕਰਵਾ ਕੇ ਪ੍ਰਦਰਸ਼ਿਤ ਕੀਤਾ ਗਿਆ।ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਏ ਬਿਨ੍ਹਾਂ ਖੇਤਰ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ ਅਤੇ ਫਸਲਾਂ ਦੀ ਰਹਿੰਦ ਖੁਹੰਦ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਤੋਂ ਵੀ ਜਾਣੂ ਕਰਵਾਇਆ ਗਿਆ।
ਅਗਾਂਹਵਧੂ ਕਿਸਾਨ ਅਮਨਦੀਪ ਸਿੰਘ ਨੇ ਕਿਹਾ ਕਿ ਕਣਕ ਦੀ ਬਿਜਾਈ ਸੁਪਰ ਸੀਡਰ ਨਾਲ ਕਰਨ ਨਾਲ ਸਮੇਂ ਦੀ ਬੱਚਤ ਦੇ ਨਾਲ ਨਾਲ ਖੇਤੀ ਲਾਗਤ ਖਰਚੇ ਘਟਾਉਣ ਵਿੱਚ ਵੀ ਮਦਦ ਮਿਲਦੀ ਹੈ।ਉਨਾਂ ਕਿਹਾ ਕਿ ਸੁਪਰ ਸੀਡਰ ਨਾਲ ਬਿਜਾਈ ਕਰਨ ਲਈ ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿੱਚ ਸੰਭਾਲਿਆ ਜਾ ਸਕਦਾ ਹੈ।ਜਿਸ ਨਾਲ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ ਅਤੇ ਵਾਤਾਵਰਣ ਵੀ ਪ੍ਰ੍ਰਦੂਸ਼ਿਤ ਨਹੀਂ ਹੁੰਦਾ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media