Friday, June 26, 2026

12 ਨਵੰਬਰ 2020 ਲਗਾਇਆ ਜਾਵੇਗਾ ਰੋਜ਼ਗਾਰ ਮੇਲਾ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਅੰਮ੍ਰਿਤਸਰ ਵਲੋਂ 12 ਨਵੰਬਰ 2020 ਨੂੰ ਰੋਜ਼ਗਾਰ ਮੇਲਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਅੰਮ੍ਰਿਤਸਰ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।
                ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਨਾਮਵਰ ਕੰਪਨੀਆਂ ਜਿਵੇਂ ਕਿ ਵੈਬਰਜ਼, ਅੋਕਟੋਪਸ, ਐਸ.ਬੀ.ਆਈ ਲਾਈਫ, ਗੁਗਲਪੇਅ, ਮੈਕਸ ਲਾਇਫ, ਐਨ.ਆਈ.ਟੀ.ਟੀ ਅਤੇ ਹੋਰ ਕੰਪਨੀਆਂ ਵਲੋਂ ਭਾਗ ਲਿਆ ਜਾਵੇਗਾ।ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਵੱਖ ਵੱਖ ਕੰਪਨੀਆਂ ਵਲੋਂ ਦੱਸਵੀਂ, ਬਾਰ੍ਹਵੀਂ ਪਾਸ ਅਤੇ ਗਰੈਜੁਏਟ ਪ੍ਰਾਰਥੀਆਂ ਦੀ ਵੱਖ ਵੱਖ ਆਸਾਮੀਆਂ ਲਈ ਚੋਣ ਕੀਤੀ ਜਾਵੇਗੀ।ਇਹ ਰੋਜ਼ਗਾਰ ਮੇਲਾ 12 ਨਵੰਬਰ 2020 ਨੂੰ ਸਵੇਰੇ 10.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਲਗਾਇਆ ਜਾਵੇਗਾ।ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਦੇ ਡਿਪਟੀ ਸੀ.ਈ.ਓ ਸਤਿੰਦਰ ਸਿੰਘ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਨੋਜਵਾਨਾਂ ਨੂੰ ਇਸ ਰੋਜ਼ਗਾਰ ਮੇਲੇ ਵੱਧ ਵੱਧ ਗਿਣਤੀ ਵਿੱਚ ਭਾਗ ਲੈਣ ਲਈ ਕਿਹਾ।ਉਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਅੰਮਿ੍ਰਤਸਰ ਦੇ ਮੋਬਾਇਲ ਨੰਬਰ 99157 89068 ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …