ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਲੈਫ. ਕਰਨਲ (ਰਿਟਾ.) ਸਤਬੀਰ ਸਿੰਘ ਵੜੈਚ ਅਨੁਸਾਰ ਸੈਨਿਕ
ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਲੋਜੀ ‘ਚ ਕੰਪਿਊਟਰ ਕੋਰਸਾਂ ਦੇ ਨਵੇਂ ਸੈਸ਼ਨ 2020-21 ਦੇ ਚੱਲ ਦਾਖਲੇ ਦੀ ਦਾਖਲੇ ਦੀ ਆਖਰੀ ਮਿਤੀ 31 ਅਕਤੂਬਰ ਤੋਂ ਵਧਾ ਕੇ 30 ਨਵੰਬਰ 2020 ਕਰ ਦਿੱਤੀ ਗਈ ਹੈ।ਉਨਾਂ ਕਿਹਾ ਕਿ ਬੀ.ਐਸ.ਸੀ, ਐਮ.ਐਸ.ਸੀ ਤੇ ਪੀ.ਜੀ.ਡੀ.ਸੀ.ਏ ਕੋਰਸ ਐਕਸ ਸਰਵਿਸਮੈਨ ਅਤੇ ਸ਼ੈਡਿਊਲ ਕਾਸਟ ਵਰਗ ਦੇ ਬੱਚਿਆ ਲਈ ਘੱਟ ਤੋਂ ਘੱਟ ਫੀਸਾਂ ‘ਤੇ ਚਲਾਏ ਜਾਂਦੇ ਹਨ।ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਸਥਿਤ ਇਸ ਸੈਂਟਰ ‘ਚ 120 ਘੰਟੇ ਦਾ ਆਈ.ਐਸ.ਓ ਸਰਟੀਫਾਈਡ ਬੇਸਿਕ ਕੰਪਿਊਟਰ ਕੋਰਸ ਵੀ ਕਰਾਇਆ ਜਾਂਦਾ ਹੈ, ਜੋ ਕਿ ਹਰ ਸਰਕਾਰੀ ਨੋਕਰੀ ਲਈ ਜਰੂਰੀ ਹੈ।ਇਸ ਸਬੰਧੀ ਹੋਰ ਜਾਣਕਾਰੀ ਲਈ ਦਫਤਰੀ ਸਮੇਂ ‘ਚ ਫੋਨ ਨੰਬਰਾਂ 0183-2212103, 9463646694 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media