Tuesday, September 29, 2026

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵੰਨ ਸਟਾਪ ਸੈਂਟਰ ਦੇ ਨੁਮਾਇੰਦਿਆਂ ਨਾਲ ਮੀਟਿੰਗ

ਪਠਾਨਕੋਟ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਵਲੋਂ ਮਹੀਨਾ ਨਵੰਬਰ ਦੇ ਪਾ੍ਰਪਤ ਹੋਏ ਐਕਸ਼ਨ ਪਲਾਨ ਤਹਿਤ ਜਤਿੰਦਰ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਜਿਲਾ ਵਿਕਾਸ ਅਤੇ ਪੰਚਾਇਤ ਅਫਸਰ ਪਠਾਨਕੋਟ ਅਤੇ ਵੰਨ ਸਟਾਪ ਸੈਂਟਰ ਪਠਾਨਕੋਟ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।
                       ਇਸ ਮੀਟਿੰਗ ਵਿੱਚ ਨਾਲਸਾ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰਪੁਰਵਕ ਦੱਸਿਆ ਗਿਆ।ਇਸ ਤੋਂ ਇਲਾਵਾ ਨੈਸ਼ਨਲ ਲੋਕ ਅਦਾਲਤਾਂ ਦੀ ਮਹੱਤਤਾ, ਮੁਆਵਜ਼ਾ ਸਕੀਮ ਅਤੇ ਮੀਡੀਏਸ਼ਨ ਸੈਂਟਰ/ਸਮਝੌਤਾ ਸਦਨ ਬਾਰੇ ਜਾਗਰੂਕ ਕੀਤਾ ਗਿਆ।ਇਸ ਤੋਂ ਇਲਾਵਾ 12.12.2020 ਨੂੰ ਜਿਲ੍ਹਾ ਕਚਹਿਰੀਆਂ ਪਠਾਨਕੋਟ ਵਿਖੇ ਲੱਗਣ ਵਾਲੀ ਕੌਮੀ ਲੋਕ ਅਦਾਲਤ ਬਾਰੇ ਜਾਣਕਾਰੀ ਦਿੱਤੀ ਗਈ।ਜਿਥੇ ਦੋਵੇਂ ਧਿਰਾਂ ਅਪਣਾ ਕੇਸ ਲਗਵਾ ਸਕਦੀਆਂ ਹਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …