ਸੰਗਰੂਰ, 12 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ
ਲਈ ਜ਼ਿਲਾ ਸੰਗਰੂਰ ’ਚ ਸਕਿਉਰਟੀ ਗਾਰਡ ਦੀ ਭਰਤੀ ਲਈ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ।ਇਸ ਭਰਤੀ ਦੌਰਾਨ ਚੁਣੇ ਗਏ ਨੌਜਵਾਨਾਂ ਦੀ ਸਿਕਿਊਰਟੀ ਐਂਡ ਇੰਟੈਲੀਜੈਂਸ ਇੰਡੀਆ ਲਿਮ. ’ਚ 65 ਸਾਲ ਤੱਕ ਸਥਾਈ ਨਿਯੁੱਕਤੀ ਕੀਤੀ ਜਾਵੇਗੀ।
ਜ਼ਿਲਾ ਰੋਜ਼ਗਾਰ ਅਫ਼ਸਰ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ 18 ਨਵੰਬਰ 2020 ਨੂੰ ਬੀ.ਡੀ.ਪੀ.ਓ ਦਫ਼ਤਰ ਭਵਾਨੀਗੜ, 19 ਨਵੰਬਰ 2020 ਨੂੰ ਬੀ.ਡੀ.ਪੀ.ਓ ਦਫ਼ਤਰ ਲਹਿਰਾ, 20 ਨਵੰਬਰ 2020 ਨੂੰ ਬੀ.ਡੀ.ਪੀ.ਓ ਦਫ਼ਤਰ ਮੂਣਕ, 23 ਨਵੰਬਰ 2020 ਨੂੰ ਬੀ.ਡੀ.ਪੀ.ਓ ਦਫ਼ਤਰ ਦਿੜਬਾ, 24 ਨਵੰਬਰ 2020 ਨੂੰ ਬੀ.ਡੀ.ਪੀ.ਓ ਦਫ਼ਤਰ ਸੁਨਾਮ, 25 ਨਵੰਬਰ 2020 ਨੂੰ ਬੀ.ਡੀ.ਪੀ.ਓ ਦਫ਼ਤਰ ਧੂਰੀ, 26 ਨਵੰਬਰ 2020 ਨੂੰ ਬੀ.ਡੀ.ਪੀ.ਓ ਦਫ਼ਤਰ ਸ਼ੇਰਪੁਰ, 27 ਨਵੰਬਰ 2020 ਨੂੰ ਬੀ.ਡੀ.ਪੀ.ਓ ਦਫ਼ਤਰ ਸੰਗਰੂਰ, 01 ਦਸੰਬਰ 2020 ਨੂੰ ਬੀ.ਡੀ.ਪੀ.ਓ ਦਫ਼ਤਰ ਮਲੇਰਕੋਟਲਾ-1 ਅਤੇ 02 ਦਸੰਬਰ 2020 ਨੂੰ ਬੀ.ਡੀ.ਪੀ.ਓ ਦਫ਼ਤਰ ਮਲੇਰਕੋਟਲਾ-2 ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਭਰਤੀ ਕੀਤੀ ਜਾਵੇਗੀ।
ਉਨਾਂ ਕਿਹਾ ਕਿ ਇਸ ਭਰਤੀ ਪ੍ਰਕਿਰਿਆ ’ਚ ਸ਼ਾਮਿਲ ਹੋਣ ਵਾਲੇ ਨੌਜਵਾਨ 10ਵੀਂ ਪਾਸ ਅਤੇ ਉਮਰ 21 ਤੋਂ 37 ਸਾਲ ਅਤੇ ਕੱਦ 168 ਸੈ.ਮੀ. ਹੋਣਾ ਚਾਹੀਦਾ ਹੈ।ਭਰਤੀ ਹੋਣ ਵਾਲੇ ਨੌਜਵਾਨਾਂ ਨੂੰ 12500/- ਤੋਂ 15000/- ਰੁਪਏ ਤੱਕ ਤਨਖਾਹ ਦਿੱਤੀ ਜਾਵੇਗੀ, ਜਿਸ ਵਿੱਚ ਪੀ.ਐਫ ਅਤੇ ਬੀਮਾ ਆਦਿ ਸ਼ਾਮਿਲ ਹੋਣਗੇ। ਚਾਹਵਾਨ ਉਮੀਦਵਾਰ ਆਪਣੇ ਨਾਲ ਵਿੱਦਿਅਕ ਯੋਗਤਾ, ਪਾਸਪੋਰਟ ਸਾਈਜ਼ ਦੀਆਂ ਫੋਟੋਆਂ ਲੈ ਕੇ ਸੰਪਰਕ ਕਰ ਸਕਦੇ ਹਨ।ਚੁਣੇ ਹੋਏ ਪ੍ਰਾਰਥੀਆਂ ਨੂੰ ਕੰਪਨੀ ਵਲੋਂ ਪ੍ਰਾਸਪੈਕਟ ਲੈਣਾ ਜਰੂਰੀ ਹੈ।ਜਿਸ ਦੀ ਕੀਮਤ 350/- ਰੁਪਏ ਪ੍ਰਤੀ ਪ੍ਰਾਸਪੈਕਟ ਹੋਵੇਗੀ।
ਉਨਾਂ ਕੈਂਪ ’ਚ ਸ਼ਮੂਲੀਅਤ ਕਰਨ ਵਾਲੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਸਬੰਧੀ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਮਾਸਕ ਪਾ ਕੇ ਆਉਣ ਅਤੇ ਜਨਤਕ ਦੂਰੀ ਦਾ ਖ਼ਿਆਲ ਰੱਖਣ। ਵਧੇਰੇ ਜਾਣਕਾਰੀ ਲਈ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸੰਗਰੂਰ ਦੇ ਹੈਲਲਾਈਨ ਨੰਬਰ 98779-18167 ‘ਤੇ ਸੰਪਰਕ ਕੀਤਾ ਜਾ ਸਕਦਾ ਹਨ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media