ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਰਾਤ ਸਮੇਂ ਨਿਗਮ ਅਧਿਕਾਰੀਆਂ ਨਾਲ ਮਿਲ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ
`ਚ ਸਟਰੀਟ ਲਾਈਟਾਂ ਦਾ ਜਾਇਜ਼ਾ ਲਿਆ ਗਿਆ।ਉਹਨਾਂ ਨੇ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੀ.ਆਰ.ਟੀ.ਐਸ ਦੇ ਇਲਾਕੇ `ਚ ਬੰਦ ਪਈਆਂ ਸਟਰੀਟ ਲਾਈਟਾਂ ਟੇਕ ਓਵਰ ਕੀਤੀਆਂ ਜਾਣ ਤਾਂ ਜੋ ੇ ਲਾਈਟਾਂ ਦਰੁਸਤ ਕੀਤੀਆਂ ਜਾ ਸਕਣ।ਉਨਾਂ ਕਿਹਾ ਕਿ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਮੌਕੇ ਕੋਈ ਵੀ ਲਾਈਟ ਬੰਦ ਨਹੀਂ ਹੋਣੀ ਚਾਹੀਦੀ।ਇਸ ਸਮੇਂ ਨਿਗਰਾਨ ਇੰਜੀਨੀਅਰ ਅਨੁਰਾਗ ਮਹਾਜਨ, ਐਕਸੀਅਨ ਅਸ਼ਵਨੀ ਕੁਮਾਰ ਅਤੇ ਕੰਪਨੀ ਦੇ ਨੁਮਾਇੰਦੇ ਮੌਜ਼ੂਦ ਸਨ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media