ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਵਲੋਂ ਸ਼ਹਿਰ ਵਿੱਚ ਸ਼ੁਰੂ ਕੀਤੇ ਵਿਕਾਸ ਕਾਰਜ਼ਾਂ ਨੂੰ ਅੱਗੇ ਵਧਾਉਂਦੇ ਹੋਏ ਅੱਜ ਹਲਕਾ ਉਤਰੀ
ਦੀ ਵਾਰਡ ਨੰ. 12 ਦੇ ਇਲਾਕੇ ਨਗੀਨਾ ਐਵੀਨਿਊ ਵਿਖੇ ਸੜਕਾਂ ‘ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।
ਮੇਅਰ ਨੇ ਆਪਣੇ ਸੰਬੋਧਨ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮਾਨਯੋਗ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ‘ਤੇ ਨਗਰ ਨਿਗਮ ਦੀ ਮੌਜ਼ੂਦਾ ਟੀਮ ਦਾ ਟੀਚਾ ਗੁਰੂ ਨਗਰੀ ਦੇ ਨਿਵਾਸੀਆਂ ਨੂੰ ਹਰ ਮੁੱਢਲੀ ਸਹੂਲਤ ਮੁਹੱਈਆ ਕਰਵਾਉਣਾ ਹੈ।ਇਸੇ ਤਹਿਤ ਸੜਕਾਂ ਅਤੇ ਮੇਨ ਰਸਤਿਆਂ ‘ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ।
ਉਹਨਾਂ ਦੇ ਨਾਲ ਪ੍ਰਿੰਸ ਬੱਲ, ਬੋਬੀ ਵਿਰਕ, ਰਮੇਸ਼ ਪ੍ਰਭਾਕਰ, ਸੰਜੀਵ ਅਰੋੜਾ, ਇੰਦਰਜੀਤ ਸਿੰਘ, ਸਤਨਾਮ ਸਿੰਘ, ਕਾਰਜਕਾਰੀ ਇੰਜੀਨੀਅਰ ਭਲਿੰਦਰ ਸਿੰਘ ਅਤੇ ਭਾਰੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media